
ਫਰੀਦਕੋਟ (ਦ ਸਟੈਲਰ ਨਿਊਜ਼)। ਪਾਕਿਸਤਾਨ ਅਤੇ ਭਾਰਤ ਵਿਚਕਾਰ ਵੱਧਦੇ ਤਣਾਅ ਨੂੰ ਵੇਖਦਿਆਂ ਪੰਜਾਬ ਵਿੱਚ ਸਾਰੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਛੁੱਟੀ ਕਰ ਦਿੱਤੀ ਗਈ ਹੈ। ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਕਈ ਇਲਾਕਿਆਂ ਵਿਚ ਇੰਟਰਨੈੱਟ ਸੇਵਾਵਾਂ ਵੀ ਬੰਦ ਕੀਤੀਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਦੇ ਹੁਕਮਾਂ ਤੋਂ ਬਾਅਦ ਫਰੀਦਕੋਟ ਜ਼ਿਲ੍ਹੇ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਕੱਲ੍ਹ ਰਾਤ ਤੋਂ ਇੰਟਰਨੈੱਟ ਬੰਦ ਹੈ। ਫਰੀਦਕੋਟ ਵਿੱਚ ਇੰਟਰਨੈੱਟ ਬੰਦ ਹੋਣ ਕਾਰਨ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।












