Sunday, October 18, 2026
Home Chandigarh ਭਾਰਤ-ਪਾਕਿਸਤਾਨ ਦੇ ਤਣਾਅ ਨੂੰ ਦੇਖਦਿਆਂ ਜ਼ਿਲ੍ਹਿਆਂ ਵਿੱਚ ਜਾਰੀ ਹੋਈ ਐਡਵਾਇਜ਼ਰੀ

ਭਾਰਤ-ਪਾਕਿਸਤਾਨ ਦੇ ਤਣਾਅ ਨੂੰ ਦੇਖਦਿਆਂ ਜ਼ਿਲ੍ਹਿਆਂ ਵਿੱਚ ਜਾਰੀ ਹੋਈ ਐਡਵਾਇਜ਼ਰੀ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਭਾਰਤ-ਪਾਕਿਸਤਾਨ ਦੇ ਤਣਾਅ ਨੂੰ ਦੇਖਦਿਆਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਐਡਵਾਇਜ਼ਰੀ ਜਾਰੀ ਕਰ ਦਿੱਤੀ ਗਈ ਹੈ। ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਲਈ ਐਡਵਾਈਜ਼ਰੀ ਜਾਰੀ ਕਰਦਿਆਂ ਜ਼ਿਲ੍ਹਾ ਨਿਵਾਸੀਆਂ ਨੂੰ ਬੇਨਤੀ ਕੀਤੀ ਹੈ ਕਿ ਉਹ ਘਰਾਂ ਵਿੱਚ ਰਹਿਣ ਤੇ ਜਦੋਂ ਤੱਕ ਉਹਨਾਂ ਨੂੰ ਬਹੁਤ ਜ਼ਰੂਰੀ ਕੰਮ ਨਾ ਹੋਵੇ, ਓਦੋਂ ਤੱਕ ਘਰ ਤੋਂ ਬਾਹਰ ਨਾ ਨਿਕਲਣ। ਇਸ ਤੋਂ ਇਲਾਵਾ ਜ਼ਿਲ੍ਹੇ ਦੀਆਂ ਸਾਰੀਆਂ ਵਿੱਦਿਅਕ ਸੰਸਥਾਵਾਂ ਅਗਲੀ ਸੂਚਨਾ ਤੱਕ ਬੰਦ ਰਹਿਣਗੀਆਂ। ਨਾਗਰਿਕਾਂ ਨੂੰ ਪੂਰੀ ਤਰ੍ਹਾਂ ਘਰਾਂ ਵਿੱਚ ਰਹਿਣ ਤੇ ਛੱਤਾਂ, ਬਾਲਕੋਨੀਆਂ ਜਾਂ ਖੁੱਲ੍ਹੇ ਇਲਾਕਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਹੇਠਾਂ ਦਿੱਤੇ ਨੰਬਰਾਂ ਤੇ ਤੁਰੰਤ ਸੰਪਰਕ ਕਰਨ ਦੀ ਹਿਦਾਇਤਾਂ ਜਾਰੀ ਕੀਤੀਆਂ ਹਨ। ਇਸ ਤੋਂ ਇਲਾਵਾ ਮੋਹਾਲੀ, ਚੰਡੀਗੜ੍ਹ ਤੇ ਪੰਚਕੂਲਾ ਵਿੱਚ ਵੀ ਅਜਿਹੀ ਅਪੀਲ ਕੀਤੀ ਗਈ ਹੈ।  

Advertisements

ਇਸ ਤੋਂ ਬਾਅਦ ਪ੍ਰਸ਼ਾਸਨ ਨੇ ਮੁਹਾਲੀ ਵਿੱਚ ਮੌਜੂਦ ਲੋਕਾਂ ਨੂੰ ਪੱਤਰ ਜਾਰੀ ਕੀਤਾ ਤੇ ਕਿਹਾ ਕਿ ਖਾਣ-ਪੀਣ ਦੀਆਂ ਵਸਤੂਆਂ, ਪੈਟਰੋਲ, ਡੀਜ਼ਲ, ਚਾਰਾ ਤੇ ਹੋਰ ਰੋਜ਼ਮਰ੍ਹਾ ਦੀਆਂ ਜ਼ਰੂਰੀ ਵਸਤਾਂ ਦੀ ਜਮਾਂਖੋਰੀ ਕਰਨ ਵਾਲੀਆਂ ਅਫਵਾਹਾਂ ਫੈਲ ਰਹੀਆਂ ਹਨ। ਹਾਲਾਂਕਿ ਜ਼ਿਲ੍ਹੇ ਵਿੱਚ ਨਾ ਤਾਂ ਕੋਈ ਦਹਿਸ਼ਤ ਹੈ ਅਤੇ ਨਾ ਹੀ ਜ਼ਰੂਰੀ ਵਸਤਾਂ ਦੀ ਕੋਈ ਕਮੀ ਹੈ। ਇਸ ਲਈ, ਜਨਤਕ ਹਿੱਤਾਂ ਦੀ ਰਾਖੀ ਕਰਨ ਅਤੇ ਜ਼ਰੂਰੀ ਵਸਤਾਂ ਦੀ ਨਿਰਵਿਘਨ ਉਪਲਬਧਤਾ ਨੂੰ ਕਾਇਮ ਰੱਖਣ ਲਈ ਕੋਮਲ ਮਿੱਤਲ, ਆਈ.ਏ.ਐਸ., ਜ਼ਿਲ੍ਹਾ ਮੈਜਿਸਟਰੇਟ, ਐਸ.ਏ.ਐਸ. ਨਗਰ, ਨੇ ਜ਼ਰੂਰੀ ਵਸਤਾਂ ਐਕਟ, 1955 ਅਤੇ ਭਾਰਤੀ ਨਾਗਰਿਕ ਸੁਰੱਖਿਆ ਸਹਿਤਾ ਐਕਟ 2 ਦੀ ਧਾਰਾ 163 ਦੇ ਅਧੀਨ ਦਿੱਤੇ ਗਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ।

ਹੇਠ ਲਿਖੇ ਹੁਕਮਾਂ ਅਨੁਸਾਰ ਜਮ੍ਹਾਂ ਖੋਰੀ ਤੇ ਸਖ਼ਤ ਮਨਾਹੀ

ਅਨਾਜ ਅਤੇ ਮਾਲ ਚਾਰਾ

ਦੁੱਧ ਅਤੇ ਡੇਅਰੀ ਉਤਪਾਦ

ਪੈਟਰੋਲ ਅਤੇ ਹੋਰ ਬਾਲਣ

ਹੋਰ ਰੋਜ਼ਾਨਾ ਦੀਆਂ ਲੋੜਾਂ ਦੀਆਂ ਚੀਜ਼ਾਂ

ਨਾਗਰਿਕ ਜਮ੍ਹਾਂਖੋਰੀ, ਕਾਲਾਬਾਜ਼ਾਰੀ, ਜਾਂ ਕੀਮਤ ਵਿੱਚ ਹੇਰਾਫੇਰੀ ਦੇ ਕਿਸੇ ਵੀ ਮਾਮਲੇ ਦੀ ਸੂਚਨਾ ਸਬੰਧਤ ਅਧਿਕਾਰੀਆਂ ਨੂੰ ਦੇ ਸਕਦੇ ਹਨ। ਕੰਟਰੋਲ ਰੂਮ ਦੇ ਸੰਪਰਕ ਵੇਰਵੇ ਹੇਠ ਲਿਖੇ ਅਨੁਸਾਰ ਹਨ:

ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ (ਜ਼ਰੂਰੀ ਵਸਤੂਆਂ/ਪੈਟਰੋਲ ਡੀਜ਼ਲ/ਆਦਿ ਲਈ)

99152-19038

ਪਸ਼ੂ ਪਾਲਣ ਵਿਭਾਗ (ਵੈਟਰਨਰੀ ਸੇਵਾਵਾਂ ਲਈ) 98159-91677

ਮੰਡੀ ਬੋਰਡ (ਮੰਡੀ ਨਾਲ ਸਬੰਧਤ ਸਬਜ਼ੀਆਂ ਆਦਿ ਲਈ) 94642-92474

ਮਾਰਕਫੈੱਡ ਅਤੇ ਮਿਲਕਫੈੱਡ (ਪਸ਼ੂਆਂ ਦੇ ਚਾਰੇ ਲਈ) 78883-27611, 95015-02846

LEAVE A REPLY

Please enter your comment!
Please enter your name here