Sunday, October 18, 2026
Home Chandigarh ਚੰਡੀਗੜ੍ਹ ਵਿੱਚ ਹਮਲੇ ਦੀ ਕੋਸ਼ਿਸ਼ ਫੇਲ੍ਹ, 2 ਅੱਤਵਾਦੀ ਹਥਿਆਰ ਤੇ ਵਿਸਫੋਟਕ ਸਮੇਤ...

ਚੰਡੀਗੜ੍ਹ ਵਿੱਚ ਹਮਲੇ ਦੀ ਕੋਸ਼ਿਸ਼ ਫੇਲ੍ਹ, 2 ਅੱਤਵਾਦੀ ਹਥਿਆਰ ਤੇ ਵਿਸਫੋਟਕ ਸਮੇਤ ਕਾਬੂ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਚੰਡੀਗੜ੍ਹ ਵਿੱਚ ਬੀਤੀ ਰਾਤ ਇੱਕ ਵੱਡੇ ਅੱਤਵਾਦੀ ਹਮਲੇ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਕ੍ਰਾਈਮ ਬ੍ਰਾਂਚ ਨੇ ਚੰਡੀਗੜ੍ਹ ਦੇ ਸੈਕਟਰ-39 ਵਿੱਚ ਦਾਣਾ ਮੰਡੀ ਨਜ਼ਦੀਕ 2 ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਤੋਂ ਹਥਿਆਰ ਤੇ ਵਿਸਫੋਟਕ ਸਮੱਗਰੀ ਬਰਾਮਦ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਅੱਤਵਾਦੀ ਹੈਪੀ ਪਾਸੀਆ ਦੇ ਗੁਰਗੇ ਦੱਸੇ ਜਾ ਰਹੇ ਹਨ, ਜੋ ਕਿਸੇ ਵੱਡੀ ਘਟਨਾ ਅਤੇ ਧਮਾਕੇ ਨੂੰ ਅੰਜਾਮ ਦੇਣ ਦੇ ਇਰਾਦੇ ਨਾਲ ਆਏ ਸਨ।

Advertisements

ਫਿਲਹਾਲ ਪੁਲਿਸ ਵੱਲੋਂ ਉਹਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਚੰਡੀਗੜ੍ਹ ਪੁਲਿਸ ਨੂੰ ਅਲਰਟ ਕਰ ਦਿੱਤਾ ਗਿਆ ਹਾਲਾਂਕਿ, ਇਸ ਤੋਂ ਪਹਿਲਾਂ ਵੀ ਸੁਰੱਖਿਆ ਏਜੰਟਾਂ ਨੇ ਚੰਡੀਗੜ੍ਹ ਪੁਲਿਸ ਨੂੰ ਸੁਚੇਤ ਕੀਤਾ ਸੀ ਕਿ ਚੰਡੀਗੜ੍ਹ ਦੇ ਕੁੱਝ ਪੁਲਿਸ ਸਟੇਸ਼ਨ ਅਪਰਾਧੀਆਂ ਦੇ ਨਿਸ਼ਾਨੇ ਤੇ ਹਨ ਅਤੇ ਉਨ੍ਹਾਂ ਨੂੰ ਬੰਬਾਂ ਨਾਲ ਉਡਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਇਸ ਤੇ ਲਗਾਤਾਰ ਕੰਮ ਕਰ ਰਹੀ ਸੀ। ਇਸ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਪਾਕਿਸਤਾਨ ਅਤੇ ਭਾਰਤ ਵਿੱਚ ਚੱਲ ਰਹੀ ਸਥਿਤੀ ਨਾਲ ਇਹਨਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਦੋ ਥਾਵਾਂ ਤੇ ਗ੍ਰਨੇਡ ਹਮਲੇ ਹੋ ਚੁੱਕੇ ਹਨ।

LEAVE A REPLY

Please enter your comment!
Please enter your name here