
ਚੰਡੀਗੜ੍ਹ (ਦ ਸਟੈਲਰ ਨਿਊਜ਼)। ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿਚਕਾਰ ਤਣਾਅ ਤੇ ਜੰਗ ਵਰਗੇ ਹਾਲਾਤ ਬਣੇ ਹੋਏ ਹਨ। ਇਸ ਵਿਚਕਾਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦਾ ਡਿਊਟੀ ਤੇ ਤਾਇਨਾਤ ਰਹਿਣਾ ਬਹੁਤ ਜ਼ਰੂਰੀ ਹੈ। ਜਿਸ ਲਈ ਭਾਰਤ ਦੇ ਵੱਖ-ਵੱਖ ਸੂਬਿਆਂ ਵੱਲੋਂ ਅਧਿਕਾਰੀਆਂ ਲਈ ਹੁਕਮ ਜਾਰੀ ਕੀਤੇ ਗਏ ਹਨ।

ਪੰਜਾਬ ਪ੍ਰਸ਼ਾਸਨ ਆਈਏਐਸ ਗੁਰਪ੍ਰੀਤ ਸਪਰਾ ਨੇ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ ਆਈਏਐਸ ਤੇ ਪੀਸੀਐਸ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ ਤੇ ਤਾਇਨਾਤੀ ਸਟੇਸ਼ਨ ਨਾ ਛੱਡਣ ਦੇ ਹੁਕਮ ਵੀ ਜਾਰੀ ਕੀਤੇ ਹਨ। ਉਨ੍ਹਾਂ ਹੁਕਮ ਜਾਰੀ ਕਰਦੇ ਦੱਸਿਆ ਕਿ ਮੁੱਖ ਸਕੱਤਰ ਪੰਜਾਬ ਦੀ ਪ੍ਰਵਾਨਗੀ ਤੋਂ ਬਿਨਾਂ ਕੋਈ ਵੀ ਅਧਿਕਾਰੀ ਛੁੱਟੀ ਤੇ ਨਹੀਂ ਜਾਵੇਗਾ।










