Saturday, November 7, 2026
Home Latest ਵਿਆਹ ਸ਼ਾਦੀਆਂ ਤੇ ਧਾਰਮਿਕ ਪ੍ਰੋਗਰਾਮਾਂ ਤੇ ਡਰੋਨ ਤੇ ਆਤਿਸ਼ਬਾਜੀ ਪਟਾਖੇ ਚਲਾਉਣ ਤੇ...

ਵਿਆਹ ਸ਼ਾਦੀਆਂ ਤੇ ਧਾਰਮਿਕ ਪ੍ਰੋਗਰਾਮਾਂ ਤੇ ਡਰੋਨ ਤੇ ਆਤਿਸ਼ਬਾਜੀ ਪਟਾਖੇ ਚਲਾਉਣ ਤੇ ਪੂਰਨ ਪਾਬੰਦੀ: ਡਿਪਟੀ ਕਮਿਸ਼ਨਰ

ਮਾਲੇਰਕੋਟਲਾ (ਦ ਸਟੈਲਰ ਨਿਊਜ਼)। ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹਾ ਮਾਲੇਰਕੋਟਲਾ ਦੀ ਹਦੂਦ ਅੰਦਰ ਵਿਆਹ ਸ਼ਾਦੀਆਂ, ਖੁਸ਼ੀ ਦੇ ਸਮਾਗਮਾਂ ਅਤੇ ਧਾਰਮਿਕ ਉਤਸਵਾਂ ਦੌਰਾਨ ਆਮ ਪਬਲਿਕ ਵੱਲੋਂ ਡਰੋਨ ਕੈਮਰਿਆਂ ਦੀ ਵਰਤੋਂ ਕਰਨ ਅਤੇ ਚਲਾਈ ਜਾਣ ਵਾਲੀ ਆਤਿਸ਼ਬਾਜੀ, ਜਿਸ ਵਿੱਚ ਬੰਬ, ਹਵਾਈ ਪਟਾਕੇ ਅਤੇ ਚਾਈਨੀਜ਼ ਕਰੈਕਰ ਸ਼ਾਮਿਲ ਹਨ, ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ। ਉਹਨਾਂ ਕਿਹਾ ਕਿ ਹੁਕਮਾਂ ਅਨੁਸਾਰ ਵਰਤਮਾਨ ਸਥਿਤੀਆਂ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ 1988 ਅਧੀਨ ਡਰਿੱਲ ਕੀਤੀਆਂ ਜਾ ਰਹੀਆਂ ਹਨ।

Advertisements

ਅਜਿਹੇ ਵਿੱਚ ਦੇਖਣ ਵਿੱਚ ਆਉਂਦਾ ਹੈ ਕਿ ਆਏ ਦਿਨ ਵਿਆਹ ਸਾਦੀ, ਖੁਸ਼ੀ ਦੇ ਉਤਸਵਾਂ ਤੇ ਧਾਰਮਿਕ ਉਤਸਵਾਂ ਦੌਰਾਨ ਆਮ ਪਬਲਿਕ ਵੱਲੋਂ ਡਰੋਨ ਕੈਮਰਿਆਂ ਤੇ ਆਤਿਸ਼ਬਾਜੀ ਜਿਸ ਵਿੱਚ ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਪਟਾਖੇ ਸ਼ਾਮਿਲ ਹੁੰਦੇ ਹਨ ਦੀ ਭਰਪੂਰ ਵਰਤੋਂ ਕੀਤੀ ਜਾਂਦੀ ਹੈ। ਅਜਿਹੇ ਪਟਾਖਿਆਂ ਦੇ ਸ਼ੋਰ ਸ਼ਰਾਬੇ ਨਾਲ ਆਮ ਪਬਲਿਕ ਵਿੱਚ ਡਰ ਪੈਦਾ ਹੁੰਦਾ ਹੈ ਅਤੇ ਭਰਮ ਦੀ ਸਥਿਤੀ ਬਣ ਸਕਦੀ ਹੈ। ਤਾਂ ਜੋ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦਾ ਖਦਸਾ ਨਾ ਬਣੇ ਇਸ ਕਰਕੇ ਇਹ ਪਾਬੰਦੀਆਂ ਲਾਈਆਂ ਗਈਆਂ ਹਨ। ਇਹ ਪਾਬੰਦੀਆਂ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਈਆਂ ਹਨ ਅਤੇ ਅਗਲੇ ਹੁਕਮਾਂ ਤੱਕ ਜ਼ਿਲ੍ਹੇ ਦੀ ਹਦੂਦ ਅੰਦਰ ਲਾਗੂ ਰਹਿਣਗੀਆਂ।

LEAVE A REPLY

Please enter your comment!
Please enter your name here