Monday, October 12, 2026
Home Chandigarh ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਸਵਾਰ ਪੁਲਿਸ ਮੁਲਾਜ਼ਮ ਨੂੰ ਮਾਰੀ ਟੱਕਰ, ਮੌਤ

ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਸਵਾਰ ਪੁਲਿਸ ਮੁਲਾਜ਼ਮ ਨੂੰ ਮਾਰੀ ਟੱਕਰ, ਮੌਤ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਤੇਜ਼ ਰਫ਼ਤਾਰ ਕਾਰ ਵੱਲੋਂ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਆਨੰਦ ਦੇਵ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਆਨੰਦ ਪੁਲਿਸ ਸੈਕਟਰ-9 ਪੁਲਿਸ ਹੈੱਡਕੁਆਰਟਰਜ਼ ਵਿੱਚ ਸੰਚਾਰ ਵਿੰਗ ਵਿੱਚ ਤਾਇਨਾਤ ਸੀ ਤੇ ਜਦੋਂ ਉਹ ਪੁਲਿਸ ਹੈੱਡਕੁਆਰਟਰ ਸੈਕਟਰ 10 ਤੋਂ ਸੜਕ ਪਾਰ ਕਰ ਰਿਹਾ ਸੀ ਤਾਂ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸਨੂੰ ਭਿਆਨਕ ਟੱਕਰ ਮਾਰ ਦਿੱਤੀ।

Advertisements

ਟੱਕਰ ਇੰਨੀ ਕੁ ਭਿਆਨਕ ਸੀ ਕਿ ਆਨੰਦ ਲਗਭਗ 20 ਮੀਟਰ ਦੂਰ ਡਿੱਗ ਪਿਆ ਅਤੇ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਕਾਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ

LEAVE A REPLY

Please enter your comment!
Please enter your name here