
ਚੰਡੀਗੜ੍ਹ (ਦ ਸਟੈਲਰ ਨਿਊਜ਼)। ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ results.cbse.nic.in ਅਤੇ www.digilocker.gov.in ਤੇ 12ਵੀਂ ਦੀ ਪ੍ਰੀਖਿਆ ਦਾ ਨਤੀਜਾ ਜਾਰੀ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਕੁੱਲ 88.39 ਫੀਸਦ ਬੱਚੇ ਪਾਸ ਹੋਏ ਹਨ। ਨਤੀਜਾ ਦੇਖਣ ਲਈ ਵਿਦਿਆਰਥੀਆਂ ਨੂੰ ਆਪਣਾ ਰੋਲ ਨੰਬਰ, ਅਰਜ਼ੀ ਨੰਬਰ, ਸਕੂਲ ਨੰਬਰ ਤੇ ਐਡਮਿਟ ਕਾਰਡ ਆਈਡੀ ਦਰਜ ਕਰਨ ਦੀ ਲੋੜ ਹੁੰਦੀ ਹੈ, ਇਸ ਲਈ ਐਡਮਿਟ ਕਾਰਡ ਨੂੰ ਸੁਰੱਖਿਅਤ ਰੱਖਣਾ ਜ਼ਰੂਰੀ ਹੈ।

ਇਸ ਤੋਂ ਇਲਾਵਾ, ਸਕੋਰਕਾਰਡ ਡਿਜੀਲਾਕਰ, ਉਮੰਗ ਐਪ ਪਲੇਟਫਾਰਮ ਤੇ ਵੀ ਉਪਲਬੱਧ ਹੈ ਜਿੱਥੋਂ ਵਿਦਿਆਰਥੀ ਆਪਣੀਆਂ ਮਾਰਕ ਸ਼ੀਟਾਂ ਅਤੇ ਸਰਟੀਫਿਕੇਟ ਦੇਖ ਅਤੇ ਡਾਊਨਲੋਡ ਕਰ ਸਕਦੇ ਹਨ।












