
ਨਵੀਂ ਦਿੱਲੀ (ਦ ਸਟੈਲਰ ਨਿਊਜ਼)। ਭਾਰਤ ਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦੇ ਐਲਾਨ ਤੋਂ ਬਾਅਦ ਅੱਜ ਤੋਂ ਕਈ ਹਵਾਈ ਅੱਡਿਆਂ ਤੇ ਉਡਾਣਾਂ ਮੁੜ ਸ਼ੁਰੂ ਹੋਣੀਆਂ ਸਨ। ਪਰ ਏਅਰ ਇੰਡੀਆ ਤੇ ਇੰਡੀਗੋ ਵਰਗੀਆਂ ਏਅਰਲਾਈਨਾਂ ਨੇ ਕਈ ਥਾਵਾਂ ਤੇ ਉਡਾਣਾਂ ਰੱਦ ਕਰਨ ਦਾ ਐਲਾਨ ਕੀਤਾ ਹੈ। ਯਾਤਰੀਆਂ ਲਈ ਇੱਕ ਸਲਾਹ ਵੀ ਜਾਰੀ ਕੀਤੀ ਗਈ ਹੈ।

AIR INDIA ਨੇ ਜੰਮੂ, ਲੇਹ, ਜੋਧਪੁਰ, ਅੰਮ੍ਰਿਤਸਰ, ਭੁਜ, ਜਾਮਨਗਰ, ਚੰਡੀਗੜ੍ਹ ਅਤੇ ਰਾਜਕੋਟ ਸਮੇਤ 8 ਸ਼ਹਿਰਾਂ ਲਈ ਉਡਾਣਾਂ ਰੱਦ ਕਰ ਦਿੱਤੀਆਂ ਹਨ। ਦੋਵਾਂ ਪਾਸਿਆਂ ਦੀਆਂ ਉਡਾਣਾਂ ਦੇ ਸੰਚਾਲਨ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। ਐਕਸ ਤੇ ਇੱਕ ਪੋਸਟ ਬਿਆਨ ਵਿੱਚ, ਏਅਰ ਇੰਡੀਆ ਨੇ ਕਿਹਾ, “ਤਾਜ਼ਾ ਘਟਨਾਕ੍ਰਮ ਦੇ ਮੱਦੇਨਜ਼ਰ ਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਉਹਨਾਂ ਨੇ 13 ਮਈ ਦੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ।












