Monday, October 26, 2026
Home Chandigarh ਪੰਜਾਬ ਤੇ ਹਰਿਆਣਾ ਪਾਣੀ ਵਿਵਾਦ ਨੂੰ ਲੈ ਕੇ ਹਾਈਕੋਰਟ ਨੇ 20 ਮਈ...

ਪੰਜਾਬ ਤੇ ਹਰਿਆਣਾ ਪਾਣੀ ਵਿਵਾਦ ਨੂੰ ਲੈ ਕੇ ਹਾਈਕੋਰਟ ਨੇ 20 ਮਈ ਤੱਕ BBMB ਤੇ ਹਰਿਆਣਾ ਤੋਂ ਮੰਗਿਆ ਜਵਾਬ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਤੇ ਹਰਿਆਣਾ ਵਿਚਕਾਰ ਚੱਲ ਰਹੇ ਪਾਣੀ ਵਿਵਾਦ ਦੇ ਵਿਚਕਾਰ ਅੱਜ ਪੰਜਾਬ ਸਰਕਾਰ ਵੱਲੋਂ ਦਾਇਰ ਕੀਤੀ ਗਈ ਸਮੀਖਿਆ ਪਟੀਸ਼ਨ ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ ਹੈ। ਇਸ ਦੌਰਾਨ ਹਾਈ ਕੋਰਟ ਨੇ ਕੇਂਦਰ ਸਰਕਾਰ, ਹਰਿਆਣਾ ਤੇ ਬੀਬੀਐਮਬੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ ਤੇ  ਇਸ ਮਾਮਲੇ ਦੀ ਅਗਲੀ ਸੁਣਵਾਈ 20 ਮਈ ਨੂੰ ਹੋਵੇਗੀ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇਹ ਹੁਕਮ ਬੀਬੀਐਮਬੀ (ਭਾਖੜਾ ਬਿਆਸ ਪ੍ਰਬੰਧਨ ਬੋਰਡ) ਨੇ ਮਹੱਤਵਪੂਰਨ ਤੱਥਾਂ ਨੂੰ ਲੁਕਾ ਕੇ ਪ੍ਰਾਪਤ ਕੀਤਾ ਸੀ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਜੇਕਰ ਕਿਸੇ ਰਾਜ ਦੇ ਅਧਿਕਾਰਾਂ ਨੂੰ ਪ੍ਰਭਾਵਿਤ ਕਰਨ ਵਾਲਾ ਕੋਈ ਨੀਤੀਗਤ ਫੈਸਲਾ ਜਾਂ ਮੁੱਦਾ ਹੈ, ਤਾਂ ਇਸਨੂੰ ਬੀਬੀਐਮਬੀ ਨਿਯਮ 1974 ਦੇ ਨਿਯਮ 7 ਦੇ ਤਹਿਤ ਕੇਂਦਰ ਸਰਕਾਰ ਨੂੰ ਭੇਜਿਆ ਜਾਣਾ ਚਾਹੀਦਾ ਹੈ। ਪੰਜਾਬ ਦਾ ਕਹਿਣਾ ਹੈ ਕਿ ਇਹ ਮਾਮਲਾ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਭੇਜਿਆ ਜਾ ਚੁੱਕਾ ਸੀ ਤੇ ਉਹਨਾਂ ਦਾ ਕੋਈ ਫੈਸਲਾ ਨਹੀਂ ਆਇਆ।

Advertisements

ਇਸਦੇ ਬਾਵਜੂਦ, ਬੀਬੀਐਮਬੀ ਨੇ 30 ਅਪ੍ਰੈਲ ਨੂੰ ਇੱਕ ਮੀਟਿੰਗ ਬੁਲਾਈ ਅਤੇ ਇੱਕਪਾਸੜ ਤੌਰ ਤੇ ਹਰਿਆਣਾ ਨੂੰ ਪਾਣੀ ਦੇਣ ਦਾ ਫੈਸਲਾ ਕੀਤਾ, ਜਦਕਿ ਉਸ ਮੀਟਿੰਗ ਵਿੱਚ ਪੰਜਾਬ ਦਾ ਕੋਈ ਅਧਿਕਾਰੀ ਸ਼ਾਮਲ ਨਹੀਂ ਸੀ। ਇਸ ਦੌਰਾਨ 8 ਮਈ ਨੂੰ ਬੀਬੀਐਮਬੀ ਚੇਅਰਮੈਨ ਪਾਣੀ ਛੱਡਣ ਲਈ ਭਾਖੜਾ ਪਹੁੰਚੇ ਸਨ। ਉੱਥੇ, ਲੋਕਾਂ ਅਤੇ ‘ਆਪ’ ਆਗੂਆਂ ਨੇ ਉਨ੍ਹਾਂ ਨੂੰ ਪਾਣੀ ਛੱਡਣ ਤੋਂ ਰੋਕ ਦਿੱਤਾ। ਇਸਦੇ ਨਾਲ ਹੀ, ਉਨ੍ਹਾਂ ਨੂੰ ਬੰਧਕ ਬਣਾ ਲਿਆ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਖੁਦ ਭਾਖੜਾ ਪਹੁੰਚੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰੀ ਗ੍ਰਹਿ ਸਕੱਤਰ ਦੀ ਅਗਵਾਈ ਹੇਠ 2 ਮਈ ਨੂੰ ਹੋਈ ਮੀਟਿੰਗ ਦੇ ਹੁਕਮ ਉਨ੍ਹਾਂ ਨੂੰ ਨਹੀਂ ਦਿੱਤੇ ਜਾਂਦੇ, ਉਹ ਪਾਣੀ ਨਹੀਂ ਛੱਡਣਗੇ। ਇਸ ਦੌਰਾਨ, ਬੀਬੀਐਮਬੀ ਨੇ ਇਸ ਮਾਮਲੇ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਦੇ ਚੇਅਰਮੈਨ ਮਨੋਜ ਤ੍ਰਿਪਾਠੀ ਨੇ ਹਲਫ਼ਨਾਮੇ ਵਿੱਚ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਅਤੇ ਉਨ੍ਹਾਂ ਦੇ ਅਧਿਕਾਰੀਆਂ ਨੂੰ ਡੈਮ ਦੇ ਕੰਮ ਵਿੱਚ ਰੁਕਾਵਟ ਪਾਈ।

LEAVE A REPLY

Please enter your comment!
Please enter your name here