Sunday, October 18, 2026
Home Education ਪੰਜਾਬ ਵਿੱਚ 31 ਮੈਰਿਟ ਸਥਾਨ ਹਾਸਲ ਕਰਕੇ ਹੁਸ਼ਿਆਰਪੁਰ ਨੇ ਪ੍ਰਾਪਤ ਕੀਤਾ ਦੂਜਾ...

ਪੰਜਾਬ ਵਿੱਚ 31 ਮੈਰਿਟ ਸਥਾਨ ਹਾਸਲ ਕਰਕੇ ਹੁਸ਼ਿਆਰਪੁਰ ਨੇ ਪ੍ਰਾਪਤ ਕੀਤਾ ਦੂਜਾ ਸਥਾਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤੇ ਗਏ 12ਵੀਂ ਦੇ ਨਤੀਜੇ ਵਿੱਚ ਜਿਲ੍ਹਾਂ ਹੁਸ਼ਿਆਰਪੁਰ ਨੇ 31 ਮੈਰਿਟਾਂ ਹਾਸਲ ਕਰਕੇ ਪ੍ਰਦੇਸ਼ ਵਿੱਚ ਦੂਜਾ ਸਥਾਨ ਹਾਸਲ ਕਰਨ ਦਾ ਮਾਣ ਹਾਸਲ ਕੀਤਾ ਹੈ। ਇਨ੍ਹਾਂ ਮੈਰਿਟਾਂ ਵਿੱਚ ਵੀ ਕੁੜੀਆਂ ਨੇ ਮੱਲਾਂ ਮਾਰੀਆਂ ਹਨ।

Advertisements

ਮੈਰਿਟ ਹਾਸਲ ਕਰਨ ਵਾਲੇ ਵਿਦਿਆਰਥੀਆਂ ਵਿੱਚ 7 ਮੁੰਡੇ ਅਤੇ 24 ਕੁੜੀਆਂ ਸ਼ਾਮਲ ਹਨ। ਜਿਲ੍ਹਾਂ ਸਿੱਖਿਆ ਅਧਿਕਾਰੀ ਲਲਿਤਾ ਅਰੋੜਾ ਨੇ ਮੈਰਿਟ ਵਿੱਚ ਆਉਣ ਵਾਲੇ ਅਤੇ ਪਾਸਆਊਟ ਹੋਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਸ਼ੁਭਕਾਮਨਾਵਾਂ ਦਿੱਤੀਆਂ।

LEAVE A REPLY

Please enter your comment!
Please enter your name here