
ਉੱਤਰਾਖੰਡ (ਦ ਸਟੈਲਰ ਨਿਊਜ਼)। ਕੈਨੇਡਾ ਦੇ ਮਿਸੀਸਾਗਾ ਵਿੱਚ ਸਿੱਖ ਕਾਰੋਬਾਰੀ ਦੀ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਹਰਜੀਤ ਸਿੰਘ ਢੱਡਾ ਵਾਸੀ ਉੱਤਰਾਖੰਡ ਸੂਬੇ ਦੇ ਬਾਜਪੁਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਸਮੇਂ ਪਹਿਲਾਂ ਤੋਂ ਹਰਜੀਤ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਧਮਕੀ ਭਰੇ ਫੋਨ ਅਤੇ ਸੁਨੇਹੇ ਆ ਰਹੇ ਸਨ।

ਇਨ੍ਹਾਂ ਧਮਕੀਆਂ ਵਿੱਚ ਉਸ ਤੋਂ ਪੈਸੇ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਪੈਸੇ ਨਾ ਦੇਣ ਤੇ ਗੰਭੀਰ ਨਤੀਜੇ ਭੁਗਤਣ ਦੀ ਚੇਤਾਵਨੀ ਦਿੱਤੀ ਗਈ ਸੀ ਹਰਜੀਤ ਨੇ ਜਦੋਂ ਉਹਨਾਂ ਨੂੰ ਪੈਸੇ ਨਹੀਂ ਦਿੱਤੇ ਤੇ ਉਹਨਾਂ ਨੇ ਹਰਜੀਤ ਤੇ ਗੋਲੀਬਾਰੀ ਕਰ ਦਿੱਤੀ। ਇਸ ਦੌਰਾਨ ਹਰਜੀਤ ਦੇ 15 ਤੋਂ 16 ਗੋਲੀਆਂ ਚਲਾਈਆਂ ਗਈਆਂ ਤੇ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਫਿਲਹਾਲ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।












