
ਚੰਡੀਗੜ੍ਹ (ਦ ਸਟੈਲਰ ਨਿਊਜ਼)। ਕਾਂਗਰਸ ਪਾਰਟੀ ਅਨੁਸ਼ਾਸਨ ਕਮੇਟੀ ਨੇ ਕੌਂਸਲਰਾਂ ਵਿਰੁੱਧ ਕਾਰਵਾਈ ਕੀਤੀ ਹੈ। ਇਹ ਕਾਰਵਾਈ ਉਹਨਾਂ ਕੌਂਸਲਰਾਂ ਖਿਲਾਫ ਕੀਤੀ ਗਈ ਹੈ ਜਿਨ੍ਹਾਂ ਨੇ 2 ਮਈ ਨੂੰ ਕਾਂਗਰਸ ਪਾਰਟੀ ਨਾਲ ਸਬੰਧਤ ਸਾਬਕਾ ਸੀਨੀਅਰ ਡਿਪਟੀ ਮੇਅਰ ਅਸ਼ੋਕ ਪ੍ਰਧਾਨ ਵਿਰੁੱਧ ਲਿਆਂਦੇ ਗਏ ਬੇਭਰੋਸਗੀ ਮਤੇ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਨੂੰ ਕੀਤੀ ਅਪੀਲ ਨੂੰ ਨਜ਼ਰਅੰਦਾਜ਼ ਕੀਤਾ ਸੀ।

ਜ਼ਿਲ੍ਹਾ ਪ੍ਰਧਾਨ ਅਤੇ ਸ਼ਹਿਰ ਦੇ ਸੀਨੀਅਰ ਆਗੂਆਂ ਦੀ ਸ਼ਿਕਾਇਤ ‘ਤੇ ਪਾਰਟੀ ਦੀ ਅਨੁਸ਼ਾਸਨ ਕਮੇਟੀ ਦੇ ਚੇਅਰਮੈਨ ਅਵਤਾਰ ਹੈਨਰੀ ਨੇ ਅਨੁਸ਼ਾਸਨਹੀਣਤਾ ਦੇ ਆਰੋਪਾਂ ਹੇਠ 8 ਕੌਂਸਲਰਾਂ ਨੂੰ ਪੰਜ ਸਾਲਾਂ ਲਈ ਪਾਰਟੀ ਵਿੱਚੋਂ ਕੱਢ ਦਿੱਤਾ ਹੈ।












