Sunday, October 25, 2026
Home Latest ਪਿੰਡ ਕੋਟਸੁਖੀਆ ਵਿੱਚ ਮਾਮੂਲੀ ਗੱਲ ਨੂੰ ਲੈ ਕੇ ਪੁੱਤਰ ਨੇ ਪਿਤਾ ਦਾ...

ਪਿੰਡ ਕੋਟਸੁਖੀਆ ਵਿੱਚ ਮਾਮੂਲੀ ਗੱਲ ਨੂੰ ਲੈ ਕੇ ਪੁੱਤਰ ਨੇ ਪਿਤਾ ਦਾ ਕੀਤਾ ਕਤਲ

ਫਰੀਦਕੋਟ (ਦ ਸਟੈਲਰ ਨਿਊਜ਼)। ਫਰੀਦਕੋਟ ਦੇ ਪਿੰਡ ਕੋਟਸੁਖੀਆ ਵਿੱਚ ਇੱਕ ਨੌਜ਼ਵਾਨ ਵੱਲੋਂ ਪਿਤਾ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਪਰਮਜੀਤ ਸਿੰਘ ਉਮਰ 55 ਸਾਲਾਂ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਪ੍ਰਗਟ ਸਿੰਘ ਪਿਛਲੇ ਕੁੱਝ ਸਾਲਾਂ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੈ ਤੇ ਉਸਦੀ ਦਵਾਈ ਵੀ ਚੱਲ ਰਹੀ ਹੈ।

Advertisements

ਉਹ ਅਕਸਰ ਘਰ ਵਿੱਚ ਪਰਿਵਾਰਕ ਮੈਂਬਰਾਂ ਨਾਲ ਝਗੜਾ ਕਰਦਾ ਰਹਿੰਦਾ ਸੀ ਤੇ ਪ੍ਰਗਟ ਪਿਤਾ ਨੇ ਉਸਨੂੰ ਜਦੋਂ ਗਾਲ੍ਹਾਂ ਕੱਢਣ ਤੋਂ ਰੋਕਿਆ ਤਾਂ ਉਸਨੇ ਗੁੱਸੇ ਵਿੱਚ ਆ ਕੇ ਲੱਕੜ ਦੀ ਸੋਟੀ ਨਾਲ ਪਿਤਾ ਦੇ ਸਿਰ ਤੇ ਹਮਲਾ ਕਰ ਦਿੱਤਾ ਤੇ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਤੇ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮ੍ਰਿਤਕ ਦੀ ਪਤਨੀ ਦੇ ਬਿਆਨ ਦੇ ਆਧਾਰ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਮਜੀਤ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਤੇ ਪਿੰਡ ਵਾਸੀਆਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ। 

LEAVE A REPLY

Please enter your comment!
Please enter your name here