
ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਜਮਾਤ ਦਾ ਨਤੀਜਾ ਐਲਾਲ ਕਰ ਦਿੱਤਾ ਹੈ। ਜਿਸ ਵਿੱਚ 95 ਪ੍ਰਤੀਸ਼ਤ ਵਿਦਿਆਰਥੀ ਪਾਸ ਹੋਏ। ਇਸ ਵਾਰ ਫਿਰ ਕੁੜੀਆਂ ਨੇ ਬਾਜ਼ੀ ਮਾਰੀ ਹੈ। ਜਾਣਕਾਰੀ ਅਨੁਸਾਰ ਫ਼ਰੀਦਕੋਟ ਦੀ ਅਕਸ਼ਨੂਰ ਕੌਰ ਨੇ 650 ‘ਚੋਂ 650 ਅੰਕ ਪ੍ਰਾਪਤ ਕਰਕੇ ਸੂਬੇ ‘ਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ।

ਸ਼੍ਰੀ ਮੁਕਤਸਰ ਸਾਹਿਬ ਦੀ ਰਤਿੰਦਰਦੀਪ ਕੌਰ ਨੇ 650 ‘ਚੋਂ 650 ਅੰਕ ਪ੍ਰਾਪਤ ਕਰਕੇ ਸੂਬੇ ‘ਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਮਲੇਰਕੋਟਲਾ ਤੋਂ ਅਰਸ਼ਦੀਪ ਕੌਰ ਨੇ ਵੀ 650 ‘ਚੋ 650 ਅੰਕ ਪ੍ਰਾਪਤ ਕਰਕੇ ਸੂਬੇ ‘ਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਤਿੰਨੋ ਸਥਾਨਾਂ ‘ਤੇ ਰਹਿਣ ਵਾਲੀਆਂ ਵਿਦਿਆਰਥਣਾਂ ਦੇ ਅੰਕ ਇਕੋ ਜਿਹੇ ਹਨ ਪਰ ਉਮਰ ਦੇ ਕਰਕੇ ਪਹਿਲਾ ,ਦੂਜਾ ਅਤੇ ਤੀਜਾ ਸਥਾਨ ਮਿਲਿਆ ਹੈ।












