
ਚੰਡੀਗੜ੍ਹ (ਦ ਸਟੈਲਰ ਨਿਊਜ਼)। ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਅਗਲੇ ਤਿੰਨ ਦਿਨਾਂ 19 ਤੋਂ 21 ਮਈ ਤੱਕ ਬਾਰਿਸ਼ ਅਤੇ ਤੂਫਾਨ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 19 ਮਈ ਨੂੰ ਪੰਜਾਬ ਦੇ 12 ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਹੈ।

ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਅੰਮ੍ਰਿਤਸਰ, ਲੁਧਿਆਣਾ, ਰੂਪਨਗਰ, ਨਵਾਂਸ਼ਹਿਰ, ਗੁਰਦਾਸਪੁਰ, ਪਠਾਨਕੋਟ, ਪਟਿਆਲਾ ਨਗਰ, ਫਤਿਹਗੜ੍ਹ ਸਾਹਿਬ ਅਤੇ ਐਸ.ਏ.ਐਸ. ਲਈ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀੰ 20 ਮਈ ਨੂੰ ਕਈ ਜ਼ਿਲ੍ਹਿਆਂ ਵਿੱਚ ਗਰਜ/ਬਿਜਲੀ/ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ ਦੀ ਗਤੀ) ਦੀ ਸੰਭਾਵਨਾ ਹੈ। 21 ਮਈ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ-ਨਾਲ ਮੀਂਹ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।












