
ਮੁਹਾਲੀ (ਦ ਸਟੈਲਰ ਨਿਊਜ਼)। ਪਿੰਡ ਸਹਿਜੋ ਮਾਜਰਾ ਦੇ ਨੌਜਵਾਨ ਦੀ ਅਮਰੀਕਾ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਭੁਪਿੰਦਰ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਭੁਪਿੰਦਰ ਅਮਰੀਕਾ ਦੇ ਕੈਲੀਫੋਰਨੀਆ ਸ਼ਹਿਰ ਗਿਆ ਸੀ ਜਿੱਥੇ ਉਹ ਟਰਾਲਾ ਚਲਾਉਂਣ ਦਾ ਕੰਮ ਕਰਦਾ ਸੀ ਤੇ ਬੀਤੇ ਦਿਨੀਂ ਭੁਪਿੰਦਰ ਟਰਾਲਾ ਲੈ ਕੇ ਅਮਰੀਕਾ ਦੇ 81-ਗ੍ਰੀਨੀ ਕਾਊਂਟੀ ਰੋਡ ਤੇ ਜਾ ਰਿਹਾ ਸੀ ਕਿ ਰਸਤੇ ਵਿੱਚ ਇੱਕ ਜੀਪ ਕਾਰ ਨਾਲ ਉਸਦੀ ਟੱਕਰ ਹੋ ਗਈ।

ਟੱਕਰ ਦੌਰਾਨ ਬੇਕਾਬੂ ਹੋ ਕੇ ਟਰਾਲਾ ਦਰੱਖਤ ਨਾਲ ਟਕਰਾ ਗਿਆ ਤੇ ਟਰਾਲੇ ਨੂੰ ਅੱਗ ਲੱਗ ਗਈ। ਘਟਨਾ ਦੀ ਸੂਚਨਾ ਪੁਲਿਸ ਤੇ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਪੁਲਿਸ ਤੇ ਫਾਇਰ ਬ੍ਰਿਗੇਡ ਨੇ ਮੌਕੇ ਤੇ ਪਹੁੰਚ ਭੁਪਿੰਦਰ ਨੂੰ ਟਰਾਲੇ ਵਿੱਚੋਂ ਬਾਹਰ ਕੱਢਿਆ ਪਰ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ।











