
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਰਕਾਰੀ ਸੀਨੀਅਰ ਸੈਕਡੰਰੀ ਸਮਾਰਟ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਦੇ ਪ੍ਰਿੰਸਿਪਲ ਰਾਜਨ ਅਰੋੜਾ ਦੀ ਯੋਗ ਅਗਵਾਈ ਵਿੱਚ ਸਵੇਰ ਦੀ ਸਭ ਦੌਰਾਨ ਬੋਰਡ ਦੀਆਂ ਪ੍ਰੀਖਿਆਵਾਂ ਦੇ ਟੌਪਰ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਸਵੇਰ ਦੀ ਸਭਾ ਵਿੱਚ ਕਰਵਾਏ ਗਏ ਸਮਾਰੋਹ ਦੀ ਸ਼ੁਰੂਆਤ ਵਿੱਚ ਸਕੂਲ ਦੇ ਪ੍ਰਿੰਸੀਪਲ ਰਾਜਨ ਅਰੋੜਾ ਵੱਲੋਂ ਸਕੂਲ ਦੇ ਸਟਾਫ਼, ਬੱਚਿਆਂ ਦੇ ਮਾਪਿਆਂ ਅਤੇ ਸਮੂਹ ਵਿਦਿਆਰਥਣਾ ਨੂੰ ਬੋਰਡ ਦੀਆਂ 12ਵੀਂ, 10ਵੀਂ ਅਤੇ 8ਵੀ ਜਮਾਤਾਂ ਦੇ ਸਾਲਾਨਾ ਪ੍ਰੀਖਿਆਵਾਂ ਵਿੱਚ ਸਕੂਲ ਦੇ ਆਏ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ। ਉਹਨਾਂ ਨੇ ਸਾਰੇ ਬੱਚਿਆਂ ਨੂੰ ਵੱਧ ਤੋਂ ਵੱਧ ਮੇਹਨਤ ਕਰਕੇ ਅਗਲੇ ਸਾਲਾਂ ਦੌਰਾਨ ਵਧੀਆ ਨਤੀਜੇ ਲੈਕੇ ਆਉਣ ਲਈ ਪ੍ਰੇਰਿਤ ਕੀਤਾ।

ਸਮਾਰੋਹ ਦੇ ਅੰਤ ਵਿੱਚ 12ਵੀਂ, 10ਵੀਂ ਅਤੇ 8ਵੀ ਜਮਾਤ ਦੇ ਹਰ ਸੈਕਸ਼ਨ ਦੇ ਪਹਿਲੇ ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੇ ਬੱਚਿਆਂ ਨੂੰ ਮੋਮੇਂਟੋ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਤੋਂ ਬਾਅਦ ਜਿਹਨਾਂ ਬੱਚਿਆਂ ਨੇ ਕਿਸੇ ਵੀ ਵਿਸ਼ੇ ਵਿੱਚ 100 ਜਾਂ 99 ਪ੍ਰਤੀਸ਼ਤ ਅੰਕ ਹਾਸਲ ਕੀਤੇ ਹਨ, ਉਹਨਾਂ ਬੱਚਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਉਹਨਾਂ ਸਭ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ ਜਿਹਨਾਂ ਦੇ ਪੜ੍ਹਾਏ ਬੱਚਿਆਂ ਨੇ ਵੱਖ-ਵੱਖ ਵਿਸ਼ਿਆਂ ਵਿੱਚ 100 ਜਾਂ 99 ਪ੍ਰਤੀਸ਼ਤ ਅੰਕ ਹਾਸਲ ਕੀਤੇ ਹਨ। ਇਸ ਮੌਕੇ ਤੇ ਪੁਨੀਤ, ਰਵਿੰਦਰ ਕੌਰ ਅਤੇ ਰੇਲਵੇ ਮੰਡੀ ਸਕੂਲ ਦਾ ਸਾਰਾ ਸਟਾਫ਼ ਅਤੇ ਵਿਦਿਆਰਥਣਾਂ ਹਾਜਰ ਸਨ।












