
ਹਿਮਾਚਲ ਪ੍ਰਦੇਸ਼ (ਦ ਸਟੈਲਰ ਨਿਊਜ਼)। ਹਿਮਾਚਲ ਪ੍ਰਦੇਸ਼ ਦੇ ਊਨਾ ਪੰਜਾਬ ਰੋਡਵੇਜ਼ ਬੱਸ ਵੱਲੋਂ ਇੱਕ ਔਰਤ ਨੂੰ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਔਰਤ ਦੀ ਪਹਿਚਾਣ ਸਾਵਿਤਰੀ ਦੇਵੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਹਿਮਾਚਲ ਪ੍ਰਦੇਸ਼ ਦੇ ਊਨਾ ਵਿੱਚ ਅੰਤਰ-ਰਾਜੀ ਬੱਸ ਟਰਮੀਨਸ ਨਜ਼ਦੀਕ ਪੰਜਾਬ ਰੋਡਵੇਜ਼ ਦੀ ਬੱਸ ਨੇ ਸੜਕ ਪਾਰ ਕਰ ਰਹੀ ਸਾਵਿਤਰੀ ਨੂੰ ਕੁਚਲ ਦਿੱਤਾ ਤੇ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ।

ਉਸਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਕਿ ਇਲਾਜ਼ ਦੌਰਾਨ ਉਸਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਬੱਸ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।










