Saturday, October 10, 2026
Home Latest ਜੀਨੀਅਸ ਸਕੂਲ ਵਿੱਚ ਕਰਵਾਇਆ ਗਿਆ ਪੰਜਾਬੀ ਵਾਦ-ਵਿਵਾਦ ਮੁਕਾਬਲਾ

ਜੀਨੀਅਸ ਸਕੂਲ ਵਿੱਚ ਕਰਵਾਇਆ ਗਿਆ ਪੰਜਾਬੀ ਵਾਦ-ਵਿਵਾਦ ਮੁਕਾਬਲਾ

ਰੂਪਨਗਰ (ਦ ਸਟੈਲਰ ਨਿਊਜ਼), ਰਿਪੋਰਟ-ਧਰੂਵ ਨਾਰੰਗ। ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਵਿੱਚ 23 ਮਈ ਨੂੰ ਪੰਜਾਬੀ ਇੰਟਰਹਾਊਸ ਵਾਦ-ਵਿਵਾਦ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿੱਚ ਸਕੂਲ ਦੇ ਚਾਰ ਹਾਊਸਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਮੁਕਾਬਲੇ ਦਾ ਵਿਸ਼ਾ ਸੀ “ਕੀ ਆਧੁਨਿਕ ਸਮਾਜ ਵਿੱਚ ਮਿਸ਼ਰਤ ਸਿੱਖਿਆ ਚੰਗੀ ਹੈਜਾਂ ਮਾੜੀ (ਸਹੀ ਜਾਂ ਗਲਤ)। ਇਸ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਮਿਸ਼ਰਤ ਸਿੱਖਿਆ ਦੇ ਹੱਕ ਅਤੇ ਵਿਰੋਧ ਵਿੱਚ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਮੁਕਾਬਲੇ ਦੇ ਜੱਜ ਹਰਸਿਮਰਨ ਸਿੰਘ ਅਤੇ ਗੁਰਵਿੰਦਰ ਸਿੰਘ ਮੁਕਾਬਲੇ ਵਿੱਚ ਪਹੁੰਚੇ। ਮੁਕਾਬਲੇ ਵਿੱਚ ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਨੇ ਪਹਿਲਾ ਸਥਾਨ ਹਾਸਲ ਕੀਤਾ ਤੇ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਸਕੂਲ ਮੈਨੇਜਮੈਂਟ ਸੂਬਾ ਭੁਪਿੰਦਰ ਸਿੰਘ ਅਤੇ ਗੁਣਵੰਤ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ ਵਧਦਾ ਹੈ।

Advertisements

ਉਹ ਆਪਣੇ ਵਿਚਾਰ ਠੋਸ ਤਰੀਕੇ ਨਾਲ ਪੇਸ਼ ਕਰਦੇ ਹਨ ਅਤੇ ਵਧੇਰੇ ਜਾਣਕਾਰੀ ਇਕੱਠੀ ਕਰਕੇ ਖੁਦ ਨੂੰ ਸੰਪੂਰਨ ਤੌਰ ਤੇ ਤਿਆਰ ਕਰਦੇ ਹਨ। ਸਕੂਲ ਡਾਇਰੈਕਟਰ ਗੁਰਪ੍ਰੀਤ ਮਾਥੁਰ ਨੇ ਮਿਸ਼ਰਤ ਸਿੱਖਿਆ ਨੂੰ ਚੰਗਾ ਦੱਸਿਆ ਅਤੇ ਵਿਦਿਆਰਥੀਆਂ ਨੂੰ ਉਤਸ਼ਾਹਤ ਕੀਤਾ ਕਿ ਉਹਨਾਂ ਨੂੰ ਵੱਧ ਤੋਂ ਵੱਧ ਐਵੇਂ ਦੀਆਂ ਗਤੀਵਿਧੀਆਂ ਵਿੱਚ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾਲ ਵਿਦਿਆਰਥੀਆਂ ਦੀ ਝਿਝਕ ਦੂਰ ਹੁੰਦੀ ਹੈ। ਉਪ ਪ੍ਰਿੰਸੀਪਲ ਭੁਪਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵਿਸ਼ੇਸ਼ ਤੌਰ ਤੇ ਲੜਕਿਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਵੀ ਲੜਕੀਆਂ ਵਾਂਗ ਹੌਂਸਲੇ ਨਾਲ ਹਰ ਗਤੀਵਿਧੀ ਵਿੱਚ ਭਾਗ ਲੈਣ।

LEAVE A REPLY

Please enter your comment!
Please enter your name here