Tuesday, October 27, 2026
Home Latest ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਵੱਖ-ਵੱਖ ਸਕੂਲਾਂ ‘ਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ...

ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਵੱਖ-ਵੱਖ ਸਕੂਲਾਂ ‘ਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖ਼ਿਲਾਫ਼ ਲਾਮਬੱਧ ਕੀਤਾ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਸਕੂਲਾਂ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖ਼ਿਲਾਫ਼ ਲਾਮਬੱਧ ਕੀਤਾ ਗਿਆ। ਅੱਜ ਸਵੇਰੇ ਸਭ ਤੋਂ ਪਹਿਲਾਂ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਪਹੁੰਚ ਕੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਦਿਆਂ ਕਿਹਾ ਕਿ ਨਸ਼ੇ ਉਹ ਕੋਹੜ ਹਨ ਜੋ ਕਿਸੇ ਵੀ ਵਿਅਕਤੀ ਦਾ ਪਰਿਵਾਰਕ ਤੇ ਸਮਾਜਿਕ ਜੀਵਨ ਤਬਾਹ ਕਰਨ ਦੇ ਨਾਲ ਉਸਦੀ ਸਿਹਤ ਨੂੰ ਵੀ ਖ਼ਰਾਬ ਕਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਨਸ਼ੇ ਹਰ ਲਿਹਾਜ਼ ਨਾਲ ਮਾੜੇ ਹਨ ਅਤੇ ਇਨ੍ਹਾਂ ਤੋਂ ਬਚ ਕੇ ਰਹਿਣਾ ਚਾਹੀਦਾ ਹੈ। 

Advertisements

ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਪਣੇ ਸੂਬੇ ਨੂੰ ਨਸ਼ਾ ਮੁਕਤ ਅਤੇ ਮੁੜ ਰੰਗਲਾ ਪੰਜਾਬ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ਵਿੱਚ ਯੋਗਦਾਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੁਣ ਹਰ ਪਿੰਡ ਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਕੱਢੀ ਜਾ ਰਹੀ ਹੈ ਜੋ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕਰ ਰਹੀ ਹੈ। ਚੇਅਰਮੈਨ ਸ੍ਰੀ ਸ਼ਰਮਾ ਨੇ ਕਿਹਾ ਕਿ ਅੱਜ ਗੁਰਦਾਸਪੁਰ ਦੀ ਉਨ੍ਹਾਂ ਦੀ ਫੇਰੀ ਦਾ ਮਕਸਦ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਹੈ। ਇਸ ਮੌਕੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਅਤੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਹਰੀ ਝੰਡੀ ਦਿਖਾ ਜਾਗਰੂਕਤਾ ਵੈਨ ਨੂੰ ਰਵਾਨਾ ਕੀਤਾ ਗਿਆ ਜੋ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕਰੇਗੀ। ਇਸ ਮੌਕੇ ਉਨ੍ਹਾਂ ਵੱਲੋਂ ਪੌਦੇ ਵੀ ਲਗਾਏ ਗਏ।

ਇਸ ਤੋਂ ਬਾਅਦ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਸੁਖਜਿੰਦਰ ਸਿੰਘ ਪਬਲਿਕ ਸਕੂਲ ਬੱਬਰੀ, ਸ੍ਰੀ ਗੁਰੂ ਨਾਨਕ ਅਕੈਡਮੀ ਕੰਡਿਆਲ, ਬਟਾਲਾ ਅਤੇ ਆਰ.ਡੀ.ਖੋਸਲਾ ਡੀ.ਏ.ਵੀ. ਸਕੂਲ ਬਟਾਲਾ ਵਿਖੇ ਵੀ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮਾਂ ਵਿੱਚ ਹਿੱਸਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਰਾਜੇਸ਼ ਸ਼ਰਮਾ, ਜਗਤ ਪੰਜਾਬੀ ਸਭਾ ਦੇ ਪੰਜਾਬ ਪ੍ਰਧਾਨ ਮੁਕੇਸ਼ ਵਰਮਾ, ਉਪ ਪ੍ਰਧਾਨ ਸਰਵਣ ਸਿੰਘ ਧੰਦਲ, ਪਰਮਿੰਦਰ ਸਿੰਘ ਸੈਣੀ ਤੋਂ ਇਲਾਵਾ ਸਕੂਲਾਂ ਦੀ ਮੈਨੇਜਮੈਂਟ ਕਮੇਟੀਆਂ ਦੇ ਨੁਮਾਇੰਦੇ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here