Friday, October 30, 2026
Home Latest ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ ਕਾਰ, 1 ਦੀ ਮੌਤ, 4 ਜ਼ਖਮੀ

ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ ਕਾਰ, 1 ਦੀ ਮੌਤ, 4 ਜ਼ਖਮੀ

ਮੁਕੇਰੀਆਂ (ਦ ਸਟੈਲਰ ਨਿਊਜ਼)। ਮੁਕੇਰੀਆਂ ਵਿੱਚ ਇੱਕ ਕਾਰ ਦੇ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸੇ ਦੌਰਾਨ 1 ਵਿਅਕਤੀ ਦੀ ਮੌਤ ਹੋ ਗਈ ਤੇ 4 ਲੋਕ ਜ਼ਖਮੀ ਹੋ ਗਏ। ਮ੍ਰਿਤਕ ਨੌਜਵਾਨ ਦੀ ਪਹਿਚਾਣ ਮਨਜੀਤ ਕੁਮਾਰ ਵਾਸੀ ਰਤਨਗੜ੍ਹ ਪਠਾਨਕੋਟ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ 5 ਨੌਜਵਾਨ ਗੁਰਦਾਸਪੁਰ ਦੇ ਤਾਰਾਗੜ੍ਹ ਤੋਂ ਮੁਕੇਰੀਆਂ ਕ੍ਰਿਕਟ ਟੂਰਨਾਮੈਂਟ ਖੇਡਣ ਜਾ ਰਹੇ ਸਨ ਤੇ ਜਦੋਂ ਉਹ ਪਿੰਡ ਫਰੀਕਾ ਨਜ਼ਦੀਕ ਪਹੁੰਚੇ ਤਾਂ 1 ਆਲਟੋ ਕਾਰ ਅਚਾਨਕ ਬੇਕਾਬੂ ਹੋ ਕੇ ਇੱਕ ਦਰੱਖਤ ਨਾਲ ਟਕਰਾ ਗਈ।

Advertisements

ਜਿਸ ਕਾਰਨ ਕਾਰ ਵਿੱਚ ਸਵਾਰ 1 ਵਿਅਕਤੀ ਦੀ ਮੌਤ ਹੋ ਗਈ ਅਤੇ 4 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਹਾਦਸਾ ਇੰਨਾ ਕੁ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਜ਼ਖਮੀਆਂ ਨੂੰ ਇਲਾਜ਼ ਲਈ ਹਸਪਤਾਲ ਦਾਖਲ ਕਰਵਾਇਆ, ਜਿੱਥੇ ਕਿ ਉਹਨਾਂ ਦਾ ਇਲਾਜ਼ ਚੱਲ ਰਿਹਾ ਹੈ।

LEAVE A REPLY

Please enter your comment!
Please enter your name here