Thursday, October 8, 2026
Home Chandigarh ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਵੱਡੀ ਕਾਰਵਾਈ, SSP ਵਰਿੰਦਰ ਬਰਾੜ ਸਸਪੈਂਡ

ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਵੱਡੀ ਕਾਰਵਾਈ, SSP ਵਰਿੰਦਰ ਬਰਾੜ ਸਸਪੈਂਡ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਗਈ ਹੈ। ਐਸਐਸਪੀ ਫਾਜ਼ਿਲਕਾ ਵਰਿੰਦਰ ਸਿੰਘ ਬਰਾੜ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਬੀਤੀ ਕੱਲ੍ਹ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫਾਜ਼ਿਲਕਾ ਥਾਣੇ ਦੇ ਚਾਰ ਪੁਲਿਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਕੀਤੀ ਗਈ ਸੀ।

Advertisements

ਵਿਜੀਲੈਂਸ ਨੇ ਉਨ੍ਹਾਂ ਨੂੰ ਇੱਕ ਲੱਖ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਫ ਆਖਿਆ ਹੈ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿੰਨੀ ਵੀ ਪਹੁੰਚ ਵਾਲਾ ਕਿਉਂ ਨਾ ਹੋਵੇ।

LEAVE A REPLY

Please enter your comment!
Please enter your name here