Thursday, October 22, 2026
Home Latest ਐਡਵੋਕੇਟ ਢੀਂਗਰਾ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ 1 ਮਹਿਲਾਂ ਸਮੇਤ ਉਸਦੇ...

ਐਡਵੋਕੇਟ ਢੀਂਗਰਾ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ 1 ਮਹਿਲਾਂ ਸਮੇਤ ਉਸਦੇ ਪੁੱਤਰ ਨੂੰ ਕੀਤਾ ਗ੍ਰਿਫਤਾਰ

ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਦੀ ਗਰੋਵਰ ਕਲੋਨੀ ਵਿੱਚ ਬੀਤੇ ਦਿਨੀਂ ਇੱਕ ਵਕੀਲ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਵਿੱਚ ਪੁਲਿਸ ਨੇ 1 ਔਰਤ ਸਮੇਤ ਉਸਦੇ ਪੁੱਤਰ ਨੂੰ ਗ੍ਰਿਫਤਾਰ ਕੀਤਾ ਹੈ। ਆਰੋਪੀਆਂ ਦੀ ਪਹਿਚਾਣ ਔਰਤ ਪਰਵਿੰਦਰ ਕੌਰ ਤੇ ਉਸਦਾ ਪੁੱਤਰ ਸੁਨੀਲ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਵਿੱਚ ਬੀਤੇ ਦਿਨੀਂ ਬਸਤੀ ਦਾਨਿਸ਼ਮੰਦਾ ਦੇ ਗਰੋਵਰ ਕਲੋਨੀ ਦੇ ਰਹਿਣ ਵਾਲੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨਾਲ ਜੁੜੇ ਐਡਵੋਕੇਟ ਪਰਮਿੰਦਰ ਢੀਂਗਰਾ ਦਾ ਕਤਲ ਕਰ ਦਿੱਤਾ ਗਿਆ ਸੀ ਤੇ ਵਕੀਲ ਦੀ ਲਾਸ਼ ਉਸਦੇ ਘਰ ਅੰਦਰੋਂ ਬਰਾਮਦ ਹੋਈ ਸੀ, ਜਿਸ ਤੇ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ ਸਾ ਤੇ ਜਾਂਚ ਦੌਰਾਨ ਪੁਲਿਸ ਨੇ 1 ਔਰਤ ਤੇ ਉਸਦੇ ਪੁੱਤਰ ਨੂੰ ਗ੍ਰਿਫਤਾਰ ਕੀਤਾ ਹੈ।

Advertisements

ਫਿਲਹਾਲ ਪੁਲਿਸ ਨੇ ਮੁਲਜ਼ਮਾਂ ਨੂੰ ਪੁੱਛਗਿੱਛ ਲਈ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਤੇ ਭੇਜ ਦਿੱਤਾ ਹੈ ਤੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਘਰ ਨੂੰ ਸੀਲ ਕਰ ਦਿੱਤਾ ਗਿਆ ਅਤੇ ਮਾਮਲੇ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ।

LEAVE A REPLY

Please enter your comment!
Please enter your name here