
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਥਾਣਾ ਮੇਹਟੀਆਣਾ ਜਿਲ੍ਹਾ ਹੁਸ਼ਿਆਰਪੁਰ ਨੇ ਨਸ਼ੀਲੀਆਂ ਵਸਤੂਆਂ ਪੀਣ ਵਾਲੇ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਆਰੋਪੀ ਸਰਬਜੀਤ ਸਿੰਘ ਉਰਫ ਸਾਬੀ ਪੁੱਤਰ ਗਿਆਨ ਸਿੰਘ ਵਾਸੀ ਗੁਣਾਚੋਰ ਥਾਣਾ ਮੁਕੰਦਪੁਰ ਨੂੰ ਨਸ਼ੀਲੀ ਸਮੱਗਰੀ ਸਮੇਤ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਆਰੋਪੀ ਪਾਸੋਂ ਨਸ਼ਾ ਕਰਨ ਵਾਲੀ ਸਮੱਗਰੀ ਇੱਕ ਸਿਲਵਰ ਵਰਕ ਦੀ ਬਣੀ ਹੋਈ ਇੱਕ ਪੰਨੀ, ਜਿਸ ਉੱਪਰ ਨਸ਼ੀਲਾ ਪਦਾਰਥ ਲੱਗਾ ਹੋਇਆ, 1 ਲਾਈਟਰ ਅਤੇ 20 ਰੁਪਏ ਦਾ ਨੋਟ ਗੋਲ ਕੀਤਾ ਬਰਾਮਦ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਆਰੋਪੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਪੁਛਗਿੱਛ ਕੀਤੀ ਜਾ ਰਹੀ ਹੈ।












