Tuesday, October 13, 2026
Home Latest ਕਾਰ ਤੇ ਐਕਟਿਵਾ ਦੀ ਹੋਈ ਭਿਆਨਕ ਟੱਕਰ, 2 ਵਿਦਿਆਰਥੀ ਗੰਭੀਰ ਜ਼ਖਮੀ

ਕਾਰ ਤੇ ਐਕਟਿਵਾ ਦੀ ਹੋਈ ਭਿਆਨਕ ਟੱਕਰ, 2 ਵਿਦਿਆਰਥੀ ਗੰਭੀਰ ਜ਼ਖਮੀ

ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਦੇ ਮਾਡਲ ਟਾਊਨ ਦੇ ਗੋਲ ਮਾਰਕੀਟ ਵਿੱਚ ਇੱਕ ਕਾਰ ਤੇ ਐਕਟਿਵਾ ਦੀ ਜ਼ਬਰਦਸਤ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸੇ ਦੌਰਾਨ 2 ਵਿਦਿਆਰਥੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਵਿਨੈ ਮੰਦਰ ਨਜ਼ਦੀਕ ਸੇਂਟ ਜੋਸਫ ਸਕੂਲ ਦੇ 2 ਵਿਦਿਆਰਥੀ ਜੋ ਐਕਟਿਵਾ ਤੇ ਸਵਾਰ ਹੋ ਕੇ ਸਕੂਲ ਜਾ ਰਹੇ ਸਨ ਤੇ ਇਸ ਦੌਰਾਨ ਇੱਕ ਕਾਰ ਸਵਾਰ ਔਰਤ ਜੋ ਕਿ ਆਪਣੇ ਬੱਚਿਆਂ ਨੂੰ ਸਕੂਲ ਛੱਡ ਕੇ ਵਾਪਸ ਆ ਰਹੀ ਸੀ ਤੇ ਜਦੋਂ ਦੋਵੇਂ ਗੋਲ ਮਾਰਕੀਟ ਨਜ਼ਦੀਕ ਪਹੁੰਚੇ ਤਾਂ ਦੋਵਾਂ ਦੀ ਸਾਹਮਣੇ ਤੋਂ ਟੱਕਰ ਹੋ ਗਈ।

Advertisements

ਟੱਕਰ ਇੰਨੀ ਭਿਆਨਕ ਸੀ ਕਿ ਐਕਟਿਵਾ ਤੇ ਕਾਰ ਬੁਰੀ ਤਰ੍ਹਾਂ ਨੁਕਸਾਨੇ ਗਏ। ਹਾਦਸੇ ਦੌਰਾਨ ਦੋਵੇਂ ਵਿਦਿਆਰਥੀ ਗੰਭੀਰ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਬੱਚਿਆਂ ਨੂੰ ਇਲਾਜ਼ ਲਈ ਹਸਪਤਾਲ ਦਾਖਲ ਕਰਵਾਇਆ ਜਿੱਥੇ ਕਿ ਦੋਵਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here