Friday, October 23, 2026
Home Latest ਮਹਿਤਪੁਰ ਪੁਲਿਸ ਨੇ 30 ਕਿੱਲੋਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਦੋ ਔਰਤਾਂ ਤੇ...

ਮਹਿਤਪੁਰ ਪੁਲਿਸ ਨੇ 30 ਕਿੱਲੋਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਦੋ ਔਰਤਾਂ ਤੇ 30 ਨਸ਼ੀਲੀਆ ਗੋਲੀਆ ਸਮੇਤ 3 ਦੋਸ਼ੀ ਗ੍ਰਿਫਤਾਰ

ਜਲੰਧਰ (ਦ ਸਟੈਲਰ ਨਿਊਜ਼)। ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਸਰਕਾਰ ਅਤੇ ਮਾਣਯੋਗ ਡੀਜੀਪੀ ਦੇ ਏਜੰਡੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਸਰਬਜੀਤ ਰਾਏ, ਪੁਲਿਸ ਕਪਤਾਨ (ਤਫਤੀਸ਼) ਜਲੰਧਰ ਦਿਹਾਤੀ ਦੀ ਨਿਗਰਾਨੀ ਹੇਠ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ ਮੁਹਿੰਮ ਤਹਿਤ ਇੰਸਪੈਕਟਰ ਬਲਬੀਰ ਸਿੰਘ ਮੁੱਖ ਅਫਸਰ ਥਾਣਾ ਮਹਿਤਪੁਰ ਦੀ ਪੁਲਿਸ ਪਾਰਟੀ ਵੱਲੋਂ ਡੋਡੇ ਚੂਰਾ ਪੋਸਤ ਸਪਲਾਈ ਕਰਨ ਵਾਲੀਆਂ ਦੋ ਔਰਤਾ ਅਤੇ ਨਸ਼ੀਲੀਆ ਗੋਲੀਆ ਸਪਲਾਈ ਕਰਨ ਵਾਲੇ 3 ਦੋਸ਼ੀ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਉਕਾਂਰ ਸਿੰਘ ਬਰਾੜ, ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਦੀ ਅਗਵਾਈ ਹੇਠ ਇੰਸਪੈਕਟਰ ਬਲਬੀਰ ਸਿੰਘ ਮੁੱਖ ਅਫਸਰ ਥਾਣਾ ਮਹਿਤਪੁਰ ਦੀ ਟੀਮ ਏਐਸਆਈ ਜਸਪਾਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਇਲਾਕਾ ਥਾਣਾ ਮਹਿਤਪੁਰ ਦੇ ਵੱਖ-ਵੱਖ ਏਰੀਏ ਵਿੱਚ ਕਾਸੋ ਅਪ੍ਰੇਸ਼ਨ ਕੀਤਾ ਗਿਆ ਹੈ ਨਸ਼ੇ ਦੇ ਖਿਲਾਫ ਸ਼ਪੈਸ਼ਲ ਮੁਹਿੰਮ ਦੌਰਾਨ ਮੁੱਖਬਰ ਖਾਸ ਤੋਂ ਇਤਲਾਹ ਮਿਲੀ ਕਿ ਪਿੰਡ ਕਾਇਮਵਾਲਾ ਵਿੱਚ ਕੁਲਜੀਤ ਸਿੰਘ ਨੇ ਆਪਣੇ ਘਰ ਵਿੱਚ ਡੋਡੇ ਚੂਰਾ ਪੋਸਤ ਰੱਖੇ ਹੋਏ ਹਨ ਜਿਸਤੇ ਸੂਚਨਾ ਮੁਤਾਬਿਕ ਰੇਡ ਕਰਕੇ ਕੁਲਜੀਤ ਸਿੰਘ ਦੇ ਘਰੋਂ 30 ਕਿੱਲੋਗ੍ਰਾਮ ਡੋਡੇ ਚੂਰਾ ਪੋਸਤ ਬ੍ਰਾਮਦ ਕਰਕੇ 2 ਔਰਤਾਂ ਨੂੰ ਗ੍ਰਿਫਤਾਰ ਕਰਕੇ ਮੁਕੱਦਮਾ ਦਰਜ ਰਜਿਸ਼ਟਰ ਕੀਤਾ ਗਿਆ ਹੈ।

Advertisements

ਇਸ ਮੁਕੱਦਮਾਂ ਵਿੱਚ ਜਿਸ ਦੋਸ਼ੀ ਨੇ ਆਪਣੇ ਘਰ ਵਿੱਚ ਲਿਆ ਕੇ ਰੱਖੇ ਸਨ ਉਸਨੂੰ ਨਾਮਜਦ ਕੀਤਾ ਗਿਆ ਹੈ ਉਸਨੂੰ ਗ੍ਰਿਫਤਾਰ ਕਰਕੇ ਪੁੱਛ-ਗਿੱਛ ਕੀਤੀ ਜਾਵੇਗੀ ਕਿ ਇਹ ਸਮਾਨ ਕਿਹੜੇ ਸਾਧਨਾਂ ਰਾਂਹੀ ਕਿੱਥੋਂ ਅਤੇ ਕਿਵੇਂ ਲਿਆਂਦਾ ਗਿਆ ਹੈ। ਉਹਨਾਂ ਨੂੰ ਵੀ ਇਸ ਮੁਕੱਦਮਾਂ ਵਿੱਚ ਨਾਮਜਦ ਕੀਤਾ ਜਾਵੇਗਾ ਅਤੇ ਇਹਨਾਂ ਦੀ ਪ੍ਰਾਪਰਟੀ ਆਦਿ ਵੀ ਤਸਦੀਕ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਨਰੰਜਣ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਇਲਾਕਾ ਥਾਣਾ ਮਹਿਤਪੁਰ ਦੇ ਵੱਖ-ਵੱਖ ਏਰੀਏ ਵਿੱਚ ਕਾਸੋ ਅਪ੍ਰੇਸ਼ਨ ਕੀਤਾ ਗਿਆ ਹੈ ਨਸ਼ੇ ਦੇ ਖਿਲਾਫ ਸ਼ਪੈਸ਼ਲ ਮੁਹਿੰਮ ਦੌਰਾਨ ਗਸ਼ਤ ਵਾ ਨਾਕਾਬੰਦੀ ਕਰਕੇ ਤਿੰਨ ਦੋਸ਼ੀਆ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ 30 ਨਸ਼ੀਲੀਆ ਗੋਲੀਆ ਬ੍ਰਾਮਦ ਹੋਣ ਤੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮੁਕੱਦਮਾਂ ਵਿੱਚ ਦੋਸ਼ੀਆ ਤੋਂ ਹੋਰ ਵੀ ਪੁੱਛ-ਗਿੱਛ ਕੀਤੀ ਜਾ ਰਹੀ ਹੈ ਕਿ ਇਹ ਸਮਾਨ ਕਿਹੜੇ ਸਾਧਨਾਂ ਰਾਂਹੀ ਕਿੱਥੋਂ ਅਤੇ ਕਿਵੇਂ ਲਿਆਂਦਾ ਗਿਆ ਹੈ।

ਉਹਨਾਂ ਨੂੰ ਵੀ ਇਸ ਮੁਕੱਦਮਾਂ ਵਿੱਚ ਨਾਮਜਦ ਕੀਤਾ ਜਾਵੇਗਾ ਅਤੇ ਇਹਨਾਂ ਦੀ ਪ੍ਰਾਪਰਟੀ ਆਦਿ ਵੀ ਤਸਦੀਕ ਕੀਤੀ ਜਾ ਰਹੀ ਹੈ। ਲੋਕਲ ਪੁਲਿਸ ਵੱਲੋਂ  ਮਾੜੇ ਅਨਸਰਾਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਾਲ-ਨਾਲ ਹੀ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਇਹ ਦੋਸ਼ੀ ਪਿਛਲੇ ਸਮੇਂ ਦੋਰਾਨ ਨਸ਼ੇ ਦੀ ਇਸ ਭਿਆਨਕ ਬਿਮਾਰੀ ਵਿੱਚ ਪੀੜਤ ਰਹਿ ਚੁੱਕੇ ਹਨ, ਉਹਨਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਇਲਾਜ ਕਰਵਾਉਣ ਲਈ ਪ੍ਰੇਰਿਆ ਜਾ ਰਿਹਾ ਹੈ ਤਾਂ ਜੋ ਉਹ ਨਸ਼ੇ ਦੀ ਬਿਮਾਰੀ ਤੋਂ ਮੁੱਕਤ ਹੋ ਕੇ ਆਪਣਾ ਤੰਦਰੁਸਤ ਜੀਵਨ ਜੀ ਸਕਣ। ਜਿਸ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਹੋਰ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾਵੇਗੀ।

LEAVE A REPLY

Please enter your comment!
Please enter your name here