
ਪਟਿਆਲਾ (ਦ ਸਟੈਲਰ ਨਿਊਜ਼)। ਸਕੂਲ ਬੱਸ ਹਾਦਸੇ ਤੋਂ ਬਾਅਦ ਪੀੜਤ ਪਰਿਵਾਰਾਂ ਵੱਲੋਂ 2 ਕਥਿਤ ਆਰੋਪੀਆਂ ਦੀ ਗ੍ਰਿਫ਼ਤਾਰੀ ਨਾ ਹੋਣ ਦੇ ਵਿਰੋਧ ਵਿੱਚ ਅੱਜ ਸਮਾਣਾ ਸ਼ਹਿਰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ 7 ਮਈ ਨੂੰ ਸਕੂਲ ਵੈਨ ਤੇ ਟਿੱਪਰ ਵਿਚਾਲੇ ਭਿਆਨਕ ਟੱਕਰ ਹੋ ਗਈ ਜਿਸ ਕਾਰਨ ਵੈਨ ਦੇ ਡਰਾਈਵਰ ਸਣੇ 7 ਬੱਚਿਆਂ ਦੀ ਦਰਦਨਾਕ ਮੌਤ ਹੋ ਗਈ। ਇਸ ਮਾਮਲੇ ਦੇ ਮਗਰੋਂ ਟਿੱਪਰ ਦੇ 2 ਮਾਲਕਾਂ ਨੂੰ ਗ੍ਰਿਫਤਾਰ ਕਰ ਲਿਆ ਸੀ ਪਰ ਪੀੜਤ ਪਰਿਵਾਰਾਂ ਵੱਲੋਂ ਟਿੱਪਰ ਦੇ 2 ਹੋਰ ਮਾਲਕਾਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਜਾ ਰਹੀ ਹੈ।

ਇਸ ਸਬੰਧ ਵਿੱਚ ਅੱਜ ਪੀੜਤ ਪਰਿਵਾਰਾਂ ਤੇ ਸਥਾਨਕ ਲੋਕਾਂ ਵੱਲੋਂ ਸ਼ਹਿਰ ਦੀਆਂ ਮੁੱਖ ਮਾਰਕਟਾਂ ਤੇ ਰੋਡਾਂ ਤੇ ਬੰਦ ਦੀ ਕਾਲ ਦਿੱਤੀ ਗਈ ਸੀ, ਜਿਸਦਾ ਵਿਸ਼ਾਲ ਪ੍ਰਭਾਵ ਵੇਖਣ ਨੂੰ ਮਿਲ ਰਿਹਾ ਹੈ। ਪੀੜਤ ਪਰਿਵਾਰਾਂ ਅਤੇ ਨਾਗਰਿਕਾਂ ਨੇ ਸ਼ਹਿਰ ਬੰਦ ਕਰ ਦਿੱਤਾ ਅਤੇ ਸਮਾਣਾ ਪਟਿਆਲਾ ਚੰਡੀਗੜ੍ਹ ਹਿਸਾਰ ਰੋਡ ਤੇ ਆਵਾਜਾਈ ਠੱਪ ਕਰ ਦਿੱਤੀ, ਜੋ ਕਿ ਅੱਧੇ ਘੰਟੇ ਤੋਂ ਜਾਰੀ ਹੈ।












