Friday, October 30, 2026
Home Latest LPG ਸਿਲੰਡਰ ‘ਚ ਕਟੌਤੀ

LPG ਸਿਲੰਡਰ ‘ਚ ਕਟੌਤੀ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕਟੌਤੀ ਕਰ ਦਿੱਤੀ ਗਈ ਹੈ। ਕਮਰਸ਼ੀਅਲ ਸਿਲੰਡਰ 24 ਰੁਪਏ ਸਸਤਾ ਹੋ ਗਿਆ ਹੈ। ਇਹ ਨਵੀਂ ਦਰ 1 ਜੂਨ, 2025 ਤੋਂ ਲਾਗੂ ਹੈ। ਦਿੱਲੀ ਵਿੱਚ 19 ਕਿਲੋਗ੍ਰਾਮ ਵਪਾਰਕ ਐਲਪੀਜੀ ਸਿਲੰਡਰ ਦੀ ਸੋਧੀ ਹੋਈ ਪ੍ਰਚੂਨ ਕੀਮਤ 1,723.50 ਰੁਪਏ ਹੈ। 14.2 ਕਿਲੋਗ੍ਰਾਮ ਐਲਪੀਜੀ ਸਿਲੰਡਰ ਯਾਨੀ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

Advertisements

ਵਪਾਰਕ ਐਲਪੀਜੀ ਸਿਲੰਡਰਾਂ ਦੀ ਵਰਤੋਂ ਹੋਟਲਾਂ, ਰੈਸਟੋਰੈਂਟਾਂ, ਢਾਬਿਆਂ ਅਤੇ ਹੋਰ ਵਪਾਰਕ ਅਦਾਰਿਆਂ ਵਿੱਚ ਕੀਤੀ ਜਾਂਦੀ ਹੈ। ਇਸ ਤੋਂ ਪਹਿਲਾਂ, ਵਪਾਰਕ ਸਿਲੰਡਰ ਦੀ ਕੀਮਤ ਅਪ੍ਰੈਲ ਵਿਚ 41 ਰੁਪਏ ਅਤੇ ਮਈ ਵਿੱਚ 14.5 ਰੁਪਏ ਘਟਾਈ ਗਈ ਸੀ। 

LEAVE A REPLY

Please enter your comment!
Please enter your name here