
ਫ਼ਤਿਹਗੜ੍ਹ ਚੂੜੀਆਂ (ਦ ਸਟੈਲਰ ਨਿਊਜ਼)। ਫ਼ਤਿਹਗੜ੍ਹ ਚੂੜੀਆਂ ਦੇ ਪਿੰਡ ਸਮਰਾਏ ਦੇ ਨੌਜ਼ਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਸੁਖਮਨਪ੍ਰੀਤ ਸਿੰਘ ਉਮਰ 16 ਸਾਲਾਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸੁਖਮਨ ਆਪਣੇ ਬੁਲਟ ਮੋਟਰਸਾਈਕਲ ਤੇ ਦੇਰ ਰਾਤ 9 ਵਜੇ ਦੇ ਕਰੀਬ ਪਿੰਡ ਸਮਾਰਏ ਤੋਂ ਅੰਮ੍ਰਿਤਸਰ ਦੇ ਪਿੰਡ ਬੱਲ ਕਲਾਂ ਆਪਣੇ ਰਿਸ਼ਤੇਦਾਰਾਂ ਕੋਲ ਜਾ ਰਿਹਾ ਸੀ ਤੇ ਜਦੋਂ ਉਹ ਪਿੰਡ ਸੋਹੀਆਂ ਨਜ਼ਦੀਕ ਪਹੁੰਚਿਆ ਤਾਂ ਅੱਗਿਉਂ ਆ ਰਹੀ ਥਾਰ ਨਾਲ ਉਸਦੀ ਜ਼ੋਰਦਾਰ ਟੱਕਰ ਹੋ ਗਈ।

ਟੱਕਰ ਇੰਨੀ ਕੁ ਭਿਆਨਕ ਸੀ ਕਿ ਟੱਕਰ ਦੌਰਾਨ ਜ਼ੋਰਦਾਰ ਧਮਾਕਾ ਹੋ ਗਿਆ ਤੇ ਬੁਲਟ ਨੂੰ ਅੱਗ ਲੱਗ ਗਈ ਅਤੇ ਸੁਖਮਨ ਦੀ ਮੌਕੇ ਤੇ ਹੀ ਮੌਤ ਹੋ ਗਈ। ਸੁਖਮਨ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ।












