Saturday, October 31, 2026
Home Latest ਡਾ. ਅੰਬੇਦਕਰ ਦੇ ਬੁੱਤ ਨਾਲ ਹੋਈ ਛੇੜਖ਼ਾਨੀ, ਲਿਖੇ ਨਾਅਰੇ

ਡਾ. ਅੰਬੇਦਕਰ ਦੇ ਬੁੱਤ ਨਾਲ ਹੋਈ ਛੇੜਖ਼ਾਨੀ, ਲਿਖੇ ਨਾਅਰੇ

ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਦੇ ਫਿਲੌਰ ਵਿੱਚ ਦੇਰ ਰਾਤ ਸ਼ਰਾਰਤੀ ਅਨਸਰਾਂ ਵੱਲੋਂ ਡਾ. ਬਾਬਾ ਸਾਹਿਬ ਭੀਮਰਾਉ ਅੰਬੇਦਕਰ ਦੇ ਬੁੱਤ ਨਾਲ ਛੇੜਖ਼ਾਨੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਘਟਨਾ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਜਿਸ ਵਿੱਚ ਦਿਖਾਈ ਦੇ ਰਿਹਾ ਹੈ ਕਿ ਇੱਕ ਅਣਪਛਾਤੇ ਵਿਅਕਤੀ ਨੇ ਬੁੱਤ ਤੇ ਕਾਲੀ ਸਪ੍ਰੇਅ ਛਿੜਕ ਦਿੱਤੀ ਤੇ ਨੇੜਲੇ ਸਰਕਾਰੀ ਸਕੂਲ ਤੇ ‘ਸਿੱਖਸ ਫ਼ਾਰ ਜਸਟਿਸ’ ਦੇ ਨਾਹਰੇ ਵੀ ਲਿਖੇ ਗਏ।

Advertisements

ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਸੀਸੀਟੀਵੀ ਫੁਟੇਜ਼ ਦੇ ਅਧਾਰ ਤੇ ਮਾਮਲਾ ਦਰਜ਼ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਤੋਂ ਬਾਅਦ  ਲੋਕਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲੀਆ ਹੈ ਇਸ ਸਬੰਧ ਵਿੱਚ ਪੁਲਿਸ ਨੇ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਮੁਲਜ਼ਮ ਨੂੰ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here