Saturday, October 17, 2026
Home Latest ਗੱਦਿਆ ਦੇ ਗੁਦਾਮ ਵਿੱਚ ਲੱਗੀ ਭਿਆਨਕ ਅੱਗ, ਸਾਰਾ ਸਮਾਨ ਸੜ੍ਹ ਕੇ ਹੋਇਆ...

ਗੱਦਿਆ ਦੇ ਗੁਦਾਮ ਵਿੱਚ ਲੱਗੀ ਭਿਆਨਕ ਅੱਗ, ਸਾਰਾ ਸਮਾਨ ਸੜ੍ਹ ਕੇ ਹੋਇਆ ਸੁਆਹ

ਰਾਜਪੁਰਾ (ਦ ਸਟਲਰ ਨਿਊਜ਼)। ਰਾਜਪੁਰਾ ਦੇ ਪਿੰਡ ਭਦਕ ਨਜ਼ਦੀਕ ਇੱਕ ਗੱਦਿਆਂ ਦੇ ਗੁਦਾਮ ਵਿੱਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ 12 ਵਜੇ ਦੇ ਕਰੀਬ ਰਾਜਪੁਰਾ ਦੇ ਪਿੰਡ ਭਦਕ ਦੇ ਨਜ਼ਦੀਕ ਇੱਕ ਗੱਦਿਆਂ ਦੇ ਗੁਦਾਮ ਵਿੱਚ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਪੁਲਿਸ ਤੇ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਫਾਇਰ ਬ੍ਰਿਗੇਡ ਨੇ ਮੌਕੇ ਤੇ ਪਹੁੰਚ ਕੇ ਕਾਫੀ ਮੁਸ਼ੱਕਤ ਦੇ ਬਾਅਦ ਅੱਗ ਤੇ ਕਾਬੂ ਪਾਇਆ।

Advertisements

ਅੱਗ ਇੰਨੀ ਕੁ ਭਿਆਨਕ ਸੀ ਕਿ ਅੱਗ ਲੱਗਣ ਕਾਰਨ ਇੱਕ ਮੋਟਰਸਾਈਕਲ ਤੇ ਇਕ ਕਾਰ ਵੀ ਸੜ ਗਏ ਤੇ ਗੋਦਾਮ ਦਾ ਸਾਰਾ ਸਮਾਨ ਸੜ੍ਹ ਕੇ ਸੁਆਹ ਹੋ ਗਿਆ। ਫਿਲਹਾਲ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾ ਰਿਹਾ। ਅੱਗ ਲੱਗਣ ਕਾਰਨਾਂ ਦਾ ਅਜੇ ਤੱਕ ਕੁੱਝ ਪਤਾ ਨਹੀਂ ਲੱਗ ਸਕਿਆ ਹੈ।

LEAVE A REPLY

Please enter your comment!
Please enter your name here