
ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਘੱਲੂਘਾਰਾ ਦਿਵਸ ਨੂੰ ਮੱਦੇਨਜ਼ਰ ਰੱਖਦੇ ਹੋਏ ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਫੈਸਲਾ ਲੈਂਦੇ ਹੋਏ 6 ਜੂਨ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਹੈ। ਯੂਨੀਵਰਸਿਟੀ ਵੱਲੋਂ ਇਨ੍ਹਾਂ ਮੁਲਤਵੀ ਪ੍ਰੀਖਿਆਵਾਂ ਦੀ ਹੁਣ 20 ਜੂਨ ਐਲਾਨੀ ਗਈ ਹੈ।


ਹਾਲਾਂਕਿ ਯੂਨੀਵਰਸਿਟੀ ਦੇ ਪੱਤਰ ਵਿੱਚ ਪ੍ਰੀਖਿਆਵਾਂ ਰੱਦ ਕਰਨ ਦਾ ਕਾਰਨ ਪ੍ਰਬੰਧਕੀ ਕਾਰਨਾਂ ਨੂੰ ਦੱਸਿਆ ਗਿਆ ਹੈ, ਪਰੰਤੂ ਮੰਨਿਆ ਜਾ ਰਿਹਾ ਹੈ ਕਿ ਯੂਨੀਵਰਸਿਟੀ ਨੇ ਇਹ ਪ੍ਰੀਖਿਆ ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਕੀਤੀਆਂ ਹਨ।












