
ਅਮਰੀਕਾ (ਦ ਸਟੈਲਰ ਨਿਊਜ਼)। ਅਮਰੀਕਾ ਵਿੱਚ ਸੜਕ ਹਾਦਸੇ ਦੌਰਾਨ ਭਾਰਤੀ ਮੂਲ ਦੀ ਮਾਂ ਧੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਦਕਿ ਮਹਿਲਾ ਦਾ ਪਤੀ ਤੇ ਪੁੱਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਜਾਣਕਾਰੀ ਮੁਤਾਬਿਕ ਦੱਸਿਆ ਜਾ ਰਿਹਾ ਹੈ ਕਿ ਅਤੁਲ ਆਪਣੇ ਪਰਿਵਾਰ ਦੇ ਨਾਲ ਮੈਸੇਚਿਉਸੇਟਸ ਵਿੱਚ ਰਹਿੰਦਾ ਹੈ ਤੇ ਉਹ ਆਪਣੇ ਪੁੱਤਰ ਦਾ ਜਨਮਦਿਨ ਮਨਾਉਣ ਲਈ ਜਾ ਰਿਹਾ ਸੀ ਤਾਂ ਜਦੋਂ ਉਹ ਫਰੈਂਕਲਿਨ ਨਜ਼ਦੀਕ ਪਹੁੰਚਾ ਤਾਂ ਉਸਦੀ ਕਾਰ ਗਲਤ ਸਾਈਡ ਤੋਂ ਆ ਰਹੇ ਇੱਕ ਪਿਕਅੱਪ ਟਰੱਕ ਨਾਲ ਟਕਰਾ ਗਈ, ਉਸਦੀ 5 ਸਾਲਾਂ ਬੱਚੀ ਕ੍ਰਿਸ਼ਾ ਪਟੇਲ ਅਤੇ ਉਸਦੀ ਮਾਂ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਅਤੁਲ ਤੇ ਉਸਦਾ ਪੁੱਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।












