
ਜਲੰਧਰ (ਦ ਸਟੈਲਰ ਨਿਊਜ਼)। ਅੰਤਰਰਾਸ਼ਟਰੀ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਨੇ 2027 ਵਿੱਚ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਘੁੰਮਣ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਅਕਾਊਂਟ ਤੇ ਦਿੱਤੀ ਹੈ ਕਿ ਕਿ ਉਹ 2027 ਵਿੱਚ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਲੜਨਗੇ।

ਇਸਦੇ ਨਾਲ ਹੀ ਘੁੰਮਣ ਨੇ ਕਿਹਾ ਕਿ ਚੋਣ ਜਿੱਤ ਕੇ ਉਹ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨਗੇ। ਜਿਸ ਕਾਰਨ ਨੌਜਵਾਨ ਪੀੜ੍ਹੀ ਨੂੰ ਰੁਜ਼ਗਾਰ ਵੀ ਮਿਲੇਗਾ। ਖੇਡਾਂ ਵਿੱਚ ਨੌਜਵਾਨਾਂ ਦੀ ਵਧਦੀ ਦਿਲਚਸਪੀ ਨਸ਼ਾ ਖਤਮ ਕਰ ਸਕਦੀ ਹੈ।











