Saturday, November 14, 2026
Home Latest ਜ਼ਿਲ੍ਹਾ ਭਾਸ਼ਾ ਦਫ਼ਤਰ ਗੁਰਦਾਸਪੁਰ ਵਿਖੇ ਉਰਦੂ ਆਮੋਜ਼ ਦੀ ਜਮਾਤਾਂ 1 ਜੁਲਾਈ ਤੋਂ...

ਜ਼ਿਲ੍ਹਾ ਭਾਸ਼ਾ ਦਫ਼ਤਰ ਗੁਰਦਾਸਪੁਰ ਵਿਖੇ ਉਰਦੂ ਆਮੋਜ਼ ਦੀ ਜਮਾਤਾਂ 1 ਜੁਲਾਈ ਤੋਂ ਸ਼ੁਰੂ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਗੁਰਦਾਸਪੁਰ ਵਿੱਚ 01 ਜੁਲਾਈ, 2025 ਤੋਂ ਦਸੰਬਰ, 2025 ਤੱਕ ਛਿਮਾਹੀ ਸੈਸ਼ਨ ਲਈ ਦਫ਼ਤਰੀ ਸਮੇਂ ਤੋਂ ਬਾਅਦ (ਸ਼ਾਮ 5 ਵਜੇ ਤੋਂ 6 ਵਜੇ ਤੱਕ) ਰੋਜ਼ਾਨਾ ਇੱਕ ਘੰਟੇ ਲਈ ਉਰਦੂ ਆਮੋਜ਼ ਜਮਾਤ ਲਗਾਈ ਜਾ ਰਹੀ ਹੈ।

Advertisements

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਭਾਸ਼ਾ ਦਫ਼ਤਰ ਦੇ ਨੁਮਾਇੰਦੇ ਸ਼ਾਮ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਛਿਮਾਹੀ ਉਰਦੂ ਜਮਾਤ ਦਾ ਕੋਰਸ ਪੂਰਾ ਕਰਨ ਵਾਲਿਆਂ ਨੂੰ ਵਿਭਾਗ ਵੱਲੋਂ ਪ੍ਰਮਾਣ-ਪੱਤਰ ਵੀ ਜਾਰੀ ਕੀਤਾ ਜਾਂਦਾ ਹੈ। ਇਸ ਵਿੱਚ ਕੋਈ ਵੀ ਉਮੀਦਵਾਰ, ਸਰਕਾਰੀ ਕਰਮਚਾਰੀ/ਅਧਿਕਾਰੀ, ਅਰਧ-ਸਰਕਾਰੀ ਕਰਮਚਾਰੀ, ਵਿਦਿਆਰਥੀ/ਕਾਰੋਬਾਰੀ ਦਾਖ਼ਲਾ ਲੈ ਸਕਦਾ ਹੈ। ਦਾਖ਼ਲਾ ਫ਼ਾਰਮ ਇਸ ਦਫ਼ਤਰ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਉਰਦੂ ਜਮਾਤਾਂ ਦੇ ਚਾਹਵਾਨ ਉਮੀਦਵਾਰ ਫ਼ਾਰਮ, ਫ਼ੋਟੋ, ਆਧਾਰ ਕਾਰਡ ਤੇ ਵਿੱਦਿਅਕ ਯੋਗਤਾ ਦੇ ਦਸਤਾਵੇਜ਼ਾਂ ਦੀ ਕਾਪੀ ਸਮੇਤ ਮੁਕੰਮਲ ਮਿਸਲ ਕਮਰਾ ਨੰਬਰ 501-502-503 ਬਲਾਕ-ਬੀ, ਚੌਥੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਗੁਰਦਾਸਪੁਰ ਵਿਖੇ ਸੰਪਰਕ ਕਰਕੇ 05 ਜੁਲਾਈ, 2025 ਤੱਕ ਜਮ੍ਹਾਂ ਕਰਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਨੰਬਰ 9464041987 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here