
ਬਠਿੰਡਾ (ਦ ਸਟੈਲਰ ਨਿਊਜ਼)। ਯੁੱਧ ਨਸ਼ੇ ਵਿਰੁੱਧ ਮੁਹਿਮ ਤਹਿਤ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਬਠਿੰਡਾ ਦੇ ਡੀਐਸਪੀ ਹਰਬੰਸ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਜਾਣਕਾਰੀ ਮਿਲੀ ਹੈ ਕਿ ਡਰੱਗ ਮਾਮਲੇ ਦੀ ਕਾਰਵਾਈ ਵਿੱਚ ਢਿੱਲ ਤਹਿਤ ਇਹ ਐਕਸ਼ਨ ਲਿਆ ਗਿਆ ਹੈ।

ਮਾਨ ਸਰਕਾਰ ਵੱਲੋਂ ਸਖ਼ਤ ਸੰਦੇਸ਼ ਦਿੱਤਾ ਗਿਆ ਹੈ ਕਿ ਨਸ਼ਿਆਂ ਵਿਰੁੱਧ ਜੰਗ ਵਿੱਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅਜਿਹੇ ਹਰ ਅਧਿਕਾਰੀ, ਮੁਲਾਜ਼ਮ ਵਿਰੁੱਧ ਕਾਰਵਾਈ ਕੀਤੀ ਜਾਵੇਗੀ, ਜੋ ਨਸ਼ਿਆਂ ਖਿਲਾਫ ਮੁਹਿੰਮ ਵਿਚ ਢਿੱਲ ਵਰਤਦਾ ਹੈ।












