Monday, October 26, 2026
Home Latest ਅਨਿਲ ਜੋਸ਼ੀ ਮੁੜ ਅਕਾਲੀ ਦਲ ‘ਚ ਹੋਏ ਸ਼ਾਮਲ

ਅਨਿਲ ਜੋਸ਼ੀ ਮੁੜ ਅਕਾਲੀ ਦਲ ‘ਚ ਹੋਏ ਸ਼ਾਮਲ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ ਅਤੇ ਉਹਨਾਂ ਲੁਧਿਆਣਾ ਪੱਛਮੀ ਵਿਧਾਨਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਪ੍ਰਚਾਰ ਮੁਹਿੰਮ ਵਿੱਚ ਵੀ ਸ਼ਮੂਲੀਅਤ ਕਰ ਲਈ। ਜੋਸ਼ੀ ਦੇ ਮੁੜ ਸ਼ਾਮਲ ਹੋਣ ਦੇ ਸਵਾਲ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸੀਨੀਅਰ ਆਗੂ ਉਹਨਾਂ ਦੇ ਛੋਟੇ ਭਰਾਵਾਂ ਵਾਂਗੂ ਹਨ।

Advertisements

ਉਹਨਾਂ ਕਿਹਾ ਕਿ ਸਾਡੇ ਦੋ ਦਹਾਕਿਆਂ ਤੋਂ ਬਹੁਤ ਨਿੱਘੇ ਸੰਬੰਧ ਹਨ। ਉਹਨਾਂ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਹੈ ਕਿ ਪੰਜਾਬ ਤੇ ਪੰਜਾਬੀਅਤ ਲਈ ਜੋਸ਼ੀ ਨੇ ਮੁੜ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ ਹੈ। ਉਹਨਾਂ ਕਿਹਾ ਕਿ ਅਸੀਂ ਮਹਿਸੂਸ ਕਰਦੇ ਹਾਂ ਕਿ ਸੂਬੇ ਨੂੰ ਮੁੜ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਦੀ ਲੀਹ ’ਤੇ ਲਿਆਉਣ ਦੀ ਬਹੁਤ ਜ਼ਰੂਰਤ ਹੈ ਤੇ ਅਸੀਂ ਇਸ ਵਾਸਤੇ ਹੀ ਯਤਨ ਕਰਾਂਗੇ।

LEAVE A REPLY

Please enter your comment!
Please enter your name here