
ਕਪੂਰਥਲਾ (ਦ ਸਟੈਲਰ ਨਿਊਜ਼)। ਥਾਣਾ ਲੋਹੀਆਂ ਦੀ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਚਲਾਈ ਵਿਸ਼ੇਸ਼ ਮੁਹਿੰਮ ਦੌਰਾਨ 2 ਨਸ਼ਾ ਸਮੱਗਲਰਾ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਜਾਣਕਾਰੀ ਦਿੰਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਹਨਾਂ ਨੇ 2 ਵਿਅਕਤੀਆਂ ਨੂੰ 109 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ।

ਉਹਨਾਂ ਦੱਸਿਆ ਕਿ ਪਿੰਡ ਫੁੱਲ ਘੁੱਦੂਵਾਲ ਤੋਂ ਇੱਕ ਮੋਟਰਸਾਈਕਲ ਸਵਾਰ 2 ਨੌਜ਼ਵਾਨਾਂ ਨੂੰ ਸ਼ੱਕ ਦੇ ਅਧਾਰ ਤੇ ਕਾਬੂ ਕੀਤਾ ਸੀ ਤੇ ਜਦੋਂ ਉਹਨਾਂ ਦੀ ਚੈਕਿੰਗ ਕੀਤੀ ਗਈ ਤਾਂ ਉਹਨਾਂ ਕੋਲੋਂ 109 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਫਿਲਹਾਲ ਪੁਲਿਸ ਨੇ ਦੋਵਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਤੇ ਮਾਮਲਾ ਦਰਜ਼ ਕਰ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।











