
ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬੀ ਗਾਇਕ ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਮਾਨ ਦਾ ਦੇਹਾਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਪੰਥ ਮਾਨ ਕੈਂਸਰ ਦੇ ਮਰੀਜ਼ ਸਨ ਤੇ ਉਹ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਤੇ ਉਹਨਾਂ ਦਾ ਇਲਾਜ਼ ਫੋਰਟਿਸ ਹਸਪਤਾਲ ਵਿੱਚ ਚੱਲ ਰਿਹਾ ਸੀ ਜਿੱਥੇ ਕਿ ਜਿਆਦਾ ਤਬੀਅਤ ਖਰਾਬ ਹੋਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

ਜਾਣਕਾਰੀ ਮੁਤਾਬਕ ਉਨ੍ਹਾਂ ਦਾ ਅੰਤਿਮ ਸਸਕਾਰ ਚੰਡੀਗੜ੍ਹ ਸਥਿਤ ਸ਼ਮਸ਼ਾਨ ਘਾਟ ਵਿੱਚ ਕੀਤਾ ਗਿਆ। ਗੁਰਪੰਥ ਮਾਨ ਦੀ ਅੰਤਿਮ ਵਿਦਾਈ ਦੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮੌਕੇ ਤੇ ਮੌਜੂਦ ਰਹੇ। ਗੁਰਪੰਥ ਮਾਨ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ।










