
ਲੁਧਿਆਣਾ (ਦ ਸਟੈਲਰ ਨਿਊਜ਼)। ਮਰੀਜ਼ ਨੂੰ ਪੀਜੀਆਈ ਚੰਡੀਗੜ੍ਹ ਤੋਂ ਲੁਧਿਆਣਾ ਵਾਪਸ ਲਿਜਾਂਦੀ ਹੋਈ ਪ੍ਰਾਈਵੇਟ ਐਂਬੂਲੈਂਸ ਪਿੰਡ ਹੀਰਾ (ਕੋਹਾੜਾ) ਕਿੱਟੀ ਬ੍ਰੈਡ ਨਜ਼ਦੀਕ ਮਸਜਿਦ ਦੀ ਦੀਵਾਰ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਐਂਬੂਲੈਂਸ ਵਿੱਚ ਸਵਾਰ ਇੱਕੋ ਪਰਿਵਾਰ ਦੇ ਚਾਰ ਮੈਂਬਰ ਜ਼ਖਮੀ ਹੋਏ ਹਨ, ਜਿਨਾਂ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ।

ਐਂਬੂਲੈਂਸ ਚਾਲਕ ਨੂੰ ਐਂਬੂਲੈਂਸ ਵਿੱਚੋਂ ਬੜੀ ਮੁਸ਼ਕਤ ਤੋਂ ਬਾਅਦ ਬਾਹਰ ਕੱਢਿਆ ਗਿਆ। ਜਿਸ ਨੂੰ ਤੁਰੰਤ ਲੁਧਿਆਣਾ ਦੇ ਹਸਪਤਾਲ ਵਿੱਚ ਲਿਆਂਦਾ ਗਿਆ, ਜਿੱਥੇ ਡਾਕਟਰਾਂ ਦੁਆਰਾ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਬਾਕੀਆਂ ਦਾ ਇਲਾਜ ਜਾਰੀ ਹੈ।











