Friday, October 23, 2026
Home Crime ਨਸ਼ੀਲੇ ਪਦਾਰਥ ਦਾ ਸੇਵਨ ਕਰ ਰਹੇ ਸੰਦੀਪ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਨਸ਼ੀਲੇ ਪਦਾਰਥ ਦਾ ਸੇਵਨ ਕਰ ਰਹੇ ਸੰਦੀਪ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਮੁਕੇਰੀਆ ਪੁਲਿਸ ਵੱਲੋਂ ਐਨਡੀਪੀਐਸ ਐਕਟ ਤਹਿਤ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਵਾਲੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਆਰੋਪੀ ਸੰਦੀਪ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਬਾਗੋਵਾਲ ਕਲੋਨੀ ਮੁਕੇਰੀਆ ਨੂੰ ਨਸ਼ੀਲੇ ਪਦਾਰਥ ਦਾ ਸੇਵਨ ਕਰਦੇ ਨੂੰ ਕਾਬੂ ਕਰਕੇ ਉਸਦੇ ਕਬਜੇ ਵਿੱਚੋਂ ਇਕ ਸਿਲਵਰ ਪੇਪਰ, ਨਸ਼ੀਲਾ ਪਦਾਰਥ ਸਮੇਤ ਲਾਈਟਰ ਬਰਾਮਦ ਕੀਤਾ ਹੈ।

Advertisements

ਉਹਨਾਂ ਦੱਸਿਆ ਕਿ ਆਰੋਪੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਆਰੋਪੀ ਨੂੰ ਅਡਿਕਟਡ ਨੂੰ ਡੀ ਅਡੀਕਸ਼ਨ ਸੈਟਰ ਸਿਵਲ ਹਸਪਤਾਲ ਦਸੂਹਾ ਵਿਖੇ ਦਾਖਲ ਕਰਵਾਇਆ ਜਾਵੇਗਾ।

LEAVE A REPLY

Please enter your comment!
Please enter your name here