
ਹਰਿਆਣਾ (ਦ ਸਟੈਲਰ ਨਿਊਜ਼)। ਹਰਿਆਣਾ ਦੇ ਨੂਹ ਵਿੱਚ ਇੱਕ ਤੇਜ਼ ਰਫ਼ਤਾਰ ਪਿਕਅੱਪ ਚਾਲਕ ਵੱਲੋਂ 2 ਸਾਲਾਂ ਮਾਸੂਮ ਬੱਚੀ ਨੂੰ ਕੁਚਲਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸੇ ਦੌਰਾਨ ਬੱਚੀ ਦੀ ਮੌਤ ਹੋ ਗਈ। ਮ੍ਰਿਤਕ ਬੱਚੀ ਦੀ ਪਹਿਚਾਣ ਖੁਸ਼ਬੂ ਵਾਸੀ ਪਿੰਡ ਸਕਰਾਸ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਖੁਸ਼ਬੂ ਪਿੰਡ ਦੇ ਚੌਕ ਵਿੱਚ ਸਥਿਤ ਇੱਕ ਕਰਿਆਨੇ ਦੀ ਦੁਕਾਨ ਤੇ ਆਪਣੇ ਖਾਣ ਲਈ ਚੀਜੀ ਲੈਣ ਗਈ ਸੀ ਤੇ ਜਦੋਂ ਖੁਸ਼ਬੂ ਦੁਕਾਨ ਤੋਂ ਵਾਪਸ ਆ ਰਹੀ ਸੀ ਤਾਂ ਸਾਹਮਣੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਪਿਕਅੱਪ ਡਰਾਈਵਰ ਨੇ ਖੁਸ਼ਬੂ ਨੂੰ ਟੱਕਰ ਮਾਰ ਦਿੱਤੀ।

ਜਿਸ ਕਾਰਨ ਖੁਸ਼ਬੂ ਗੱਡੀ ਦੇ ਹੇਠਾਂ ਆ ਗਈ ਤੇ ਟਾਇਰ ਖੁਸ਼ਬੂ ਦੇ ਸਿਰ ਤੇ ਚੜ੍ਹ ਗਿਆ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਈ। ਉਸਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਕਿ ਇਲਾਜ਼ ਦੌਰਾਨ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।












