
ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਫਿਰੋਜ਼ਪੁਰ ਦੇ ਪਿੰਡ ਅਕੂ ਮਸਤੇ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਭਾਣਜੇ ਨੇ ਮਾਮੇ ਤੇ ਗੋਲੀਆਂ ਚਲਾ ਕੇ ਉਸਨੂੰ ਜ਼ਖ਼ਮੀ ਕਰ ਦਿੱਤਾ। ਜਿਸ ਤੋਂ ਬਾਅਦ ਇਲਾਜ ਦੌਰਾਨ ਉਸਨੇ ਦਮ ਤੋੜ ਦਿੱਤਾ। ਮ੍ਰਿਤਕ ਦੀ ਪਹਿਚਾਣ ਮੁਖਤਿਆਰ ਸਿੰਘ ਵੱਜੋਂ ਹੋਈ ਹੈ। ਮ੍ਰਿਤਕ ਮੁਖਤਿਆਰ ਸਿੰਘ ਦੇ ਵੱਡੇ ਭਰਾ ਸਾਹਿਬ ਸਿੰਘ ਨੇ ਦੱਸਿਆ ਕਿ “ਅੱਜ ਉਸਦਾ ਛੋਟਾ ਭਰਾ ਆਪਣੇ ਖੇਤਾਂ ਵਿੱਚ ਕੰਮ ਕਰ ਰਿਹਾ ਸੀ ਤਾਂ ਨਾਲ ਲੱਗਦੀ ਜ਼ਮੀਨ ਵਾਲੇ ਦੀ 2 ਬੂਟੇ ਖਰਾਬ ਹੋ ਗਏ। ਜਿਸ ਨਾਲ ਉਸ ਨੇ ਤਹਿਸ ਆ ਕੇ ਉਸ ਦੇ ਛੋਟੇ ਭਰਾ ‘ਤੇ ਗੋਲੀ ਚਲਾ ਦਿੱਤੀ ਅਤੇ ਜਖ਼ਮੀ ਕਰਕੇ ਆਪਣੇ ਘਰ ਲੈ ਗਏ ਜਿੱਥੇ ਉਨ੍ਹਾਂ ਨੇ ਉਸ ਦੀ ਕੁੱਟਮਾਰ ਵੀ ਕੀਤੀ ਅਤੇ ਮੇਰੇ ਭਰਾ ਦੀ ਮੌਤ ਹੋ ਗਈ।”

ਐੱਸਐੱਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਨੇ ਮ੍ਰਿਤਕ ਦੇ ਪਰਿਵਾਰ ਵਾਲਿਆਂ ਨਾਲ ਗੱਲਬਾਤ ਕੀਤੀ ਅਤੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਇਹ ਦੋਨੋਂ ਆਪਸ ਵਿੱਚ ਰਿਸ਼ਤੇਦਾਰ ਹਨ ਅਤੇ ਦੋਵਾਂ ਦੀ ਵੱਟ ਨੂੰ ਲੈ ਕੇ ਤਕਰਾਰ ਹੋ ਗਈ। ਜਿਸ ਤਹਿਤ ਭਾਣਜੇ ਸੁਖਦੇਵ ਸਿੰਘ ਨੇ ਆਪਣੇ ਹੀ ਮਾਮੇ ਮੁਖਤਿਆਰ ਸਿੰਘ ਨੂੰ ਗੋਲੀ ਮਾਰ ਦਿੱਤੀ। ਜਿਸ ਨਾਲ ਉਸ ਦੀ ਮੌਤ ਹੋ ਗਈ ਹੈ। ਪੁਲਿਸ ਵੱਲੋਂ ਜਾਂਚ ਪੜਤਾਲ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।












