
ਚੰਡੀਗੜ੍ਹ (ਦ ਸਟੈਲਰ ਨਿਊਜ਼)। ਸਿਕੰਦਰ ਸਿੰਘ ਮਲੂਕਾ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਸ਼ਾਮਲ ਹੋ ਗਏ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦੀ ਘਰ ਵਾਪਸੀ ਉਤੇ ਸਵਾਗਤ ਕੀਤਾ।

ਉਨ੍ਹਾਂ ਨੇ ਇਕ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ, ‘‘‘ਮੈਨੂੰ ਟਕਸਾਲੀ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਲਈ ਸਵਾਗਤ ਕਰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ। ਮਲੂਕਾ ਸਾਹਿਬ ਨੇ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ।












