Wednesday, October 21, 2026
Home Latest ਕੁਰੂਕਸ਼ੇਤਰ ਵਿੱਚ ਸ਼ਰਾਬ ਠੇਕੇਦਾਰ ਦੀ ਗੋਲੀ ਮਾਰ ਕੇ ਹੱਤਿਆ

ਕੁਰੂਕਸ਼ੇਤਰ ਵਿੱਚ ਸ਼ਰਾਬ ਠੇਕੇਦਾਰ ਦੀ ਗੋਲੀ ਮਾਰ ਕੇ ਹੱਤਿਆ

ਹਰਿਆਣਾ (ਦ ਸਟੈਲਰ ਨਿਊਜ਼)। ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਦੇਰ ਰਾਤ ਮੀਨਾ ਮਾਰਕੀਟ ਵਿੱਚ ਇੱਕ ਸ਼ਰਾਬ ਠੇਕੇਦਾਰ ਦੀ ਗੋਲੀ ਮਾਰ ਕੇ ਹੱਤਿਆ ਕਰ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਸ਼ਰਾਬ ਠੇਕੇਦਾਰ ਚੰਡੀਗੜ੍ਹ ਜਾ ਰਿਹਾ ਸੀ ਤੇ ਉਹ ਜਦੋਂ  ਸਿਗਰਟ ਖਰੀਦਣ ਲਈ ਸ਼ਾਹਬਾਦ ਦੇ ਮੀਨਾ ਮਾਰਕੀਟ ਵਿੱਚ ਰੁਕਿਆ ਤਾਂ ਅਚਾਨਕ ਦੋ ਬਾਈਕ ਸਵਾਰ ਬਦਮਾਸਾਂ ਨੇ ਉਸ ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ।

Advertisements

ਉਹਨਾਂ ਨੇ 7 ਤੋਂ 9 ਰਾਊਂਡ ਫਾਇਰ ਕੀਤੇ ਤੇ ਠੇਕੇਦਾਰ ਦੇ ਤਿੰਨ ਗੋਲੀਆਂ ਲੱਗ ਗਈਆਂ ਤੇ ਉਹ ਗੰਭੀਰ ਰੂਪ ਵਿੱਚ ਜ਼ਕਮੀ ਹੋ ਗਿਆ ਉਸਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਕਿ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਪੁਲਿਸ ਨੇ ਸ਼ੱਕ ਜਤਾਇਆ ਹੈ ਕਿ ਇਹ ਮਾਮਲਾ ਨਿੱਜੀ ਰੰਜਿਸ਼ ਜਾਂ ਕਾਰੋਬਾਰੀ ਝਗੜੇ ਦਾ ਹੋ ਸਕਦਾ ਹੈ।

LEAVE A REPLY

Please enter your comment!
Please enter your name here