
ਬਠਿੰਡਾ (ਦ ਸਟੈਲਰ ਨਿਊਜ਼)। ਭਾਬੀ ਕਮਲ ਕੌਰ ਉਰਫ ਕੰਚਨ ਕੁਮਾਰ ਕਤਲਕਾਂਡ ਮਾਮਲੇ ਵਿੱਚ ਪੁਲਿਸ ਵੱਲੋਂ ਖੁਲਾਸਾ ਕੀਤਾ ਗਿਆ ਹੈ। ਬਠਿੰਡਾ ਦੇ ਐਸਐਸਪੀ ਅਮਨੀਤ ਕੌਂਡਲ ਨੇ ਖੁਲਾਸਾ ਕਰਦਿਆਂ ਦੱਸਿਆ ਕਿ ਮੁੱਖ ਆਰੋਪੀ ਅੰਮ੍ਰਿਤਪਾਲ ਸਿੰਘ ਮਹਿਰੋਂ ਵਿਦੇਸ਼ ਫਰਾਰ ਹੋ ਗਿਆ ਹੈ। ਬੀਤੇ ਦਿਨ ਹੀ ਪੁਲਿਸ ਨੇ ਮਹਿਰੋਂ ਦਾ ਲੁੱਕ-ਆਊਟ ਨੋਟਿਸ ਜਾਰੀ ਕੀਤਾ ਸੀ।

ਜਾਣਕਾਰੀ ਦਿੰਦੇ ਹੋਏ ਐਸਐਸਪੀ ਬਠਿੰਡਾ ਅਮਨੀਤ ਕੌਂਡਲ ਨਹੀਂ ਦੱਸਿਆ ਕਿ ਭਾਬੀ ਕਮਲ ਕੌਰ ਉਰਫ ਕੰਚਨ ਕੁਮਾਰੀ ਨੂੰ ਕਤਲ ਕਰਨ ਸਮੇਂ ਅੰਮ੍ਰਿਤਪਾਲ ਸਿੰਘ ਮਹਿਰੋਂ ਘਟਨਾ ਸਥਾਨ ‘ਤੇ ਮੌਜੂਦ ਸੀ। ਇਸ ਚੀਜ਼ ਦਾ ਖੁਲਾਸਾ ਰਿਮਾਂਡ ‘ਤੇ ਚੱਲ ਰਹੇ ਉਸ ਦੇ ਦੋ ਸਾਥੀਆਂ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਗ੍ਰਿਫਤਾਰੀ ਨੂੰ ਲੈ ਕੇ ਭਾਵੇਂ ਲੁੱਕ-ਆਊਟ ਨੋਟਿਸ ਜਾਰੀ ਕੀਤਾ ਗਿਆ ਸੀ ਪਰ ਇਸ ਤੋਂ ਪਹਿਲਾਂ ਹੀ ਅੰਮ੍ਰਿਤਪਾਲ ਸਿੰਘ ਮਹਿਰੋਂ ਘਟਨਾ ਨੂੰ ਅੰਜਾਮ ਦੇਣ ਉਪਰੰਤ ਸ੍ਰੀ ਅੰਮ੍ਰਿਤਸਰ ਸਾਹਿਬ ਏਅਰਪੋਰਟ ਤੋਂ ਯੂਏਈ ਫਰਾਰ ਹੋ ਗਿਆ।
ਐਸਐਸਪੀ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਵੱਲੋਂ ਕਤਲ ਭਾਬੀ ਕਮਲ ਕੌਰ ਉਰਫ ਗੰਚਨ ਕੁਮਾਰੀ ਦਾ ਕਤਲ ਕਰਨ ਤੋਂ ਬਾਅਦ ਉਹ ਸਿੱਧਾ ਅੰਮ੍ਰਿਤਸਰ ਰਵਾਨਾ ਹੋਇਆ ਅਤੇ ਇਸ ਸਮੇਂ ਉਸ ਨਾਲ ਦੋ ਵਿਅਕਤੀ ਸਨ, ਜਿਨ੍ਹਾਂ ਵਿੱਚੋਂ ਇੱਕ ਦੀ ਪਹਿਚਾਣ ਹੋ ਚੁੱਕੀ ਹੈ ਅਤੇ ਦੂਜਾ ਅਣਪਛਾਤਾ ਹੈ, ਜਿਨ੍ਹਾਂ ਵੱਲੋਂ ਮਦਦ ਕੀਤੀ ਗਈ ਸੀ। ਪੁਲਿਸ ਵੱਲੋਂ ਉਹਨਾਂ ਦੋ ਲੋਕਾਂ ਨੂੰ ਵੀ ਨਾਮਜਦ ਕੀਤਾ ਗਿਆ ਹੈ, ਜਿਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਚੱਲ ਰਹੀ ਹੈ।












