
ਹਰਿਆਣਾ (ਦ ਸਟੈਲਰ ਨਿਊਜ਼)। ਹਰਿਆਣਾ ਦੀ ਮਾਡਲ ਸ਼ੀਤਲ ਦੀ ਹੱਤਿਆ ਮਾਮਲੇ ਵਿੱਚ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ। ਉਹਨਾਂ ਦੱਸਿਆ ਕਿ ਹਰਿਆਣਾ ਮਾਡਲ ਦੀ ਲਾਸ਼ ਐਤਵਾਰ ਨੂੰ ਇੱਕ ਨਹਿਰ ਵਿੱਚੋਂ ਮਿਲੀ ਸੀ। ਉਸਦਾ ਗਲਾ ਕੱਟਿਆ ਹੋਇਆ ਸੀ ਅਤੇ ਸਰੀਰ ਦੇ ਹੋਰ ਹਿੱਸਿਆਂ ਤੇ ਸੱਟਾਂ ਦੇ ਨਿਸ਼ਾਨ ਸਨ। ਨਹਿਰ ਵਿਚੋਂ ਇਕ ਕਾਰ ਵੀ ਬਰਾਮਦ ਕੀਤੀ ਗਈ ਸੀ।

ਜਾਣਕਾਰੀ ਦਿੰਦੇ ਪਾਣੀਪਤ ਦੇ ਸਤੀਸ਼ ਕੁਮਾਰ ਨੇ ਦੱਸਿਆ ਕਿ ਸੁਨੀਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਉਸਨੇ ਕਥਿਤ ਤੌਰ ਤੇ ਕਾਰ ਨੂੰ ਨਹਿਰ ਵਿੱਚ ਸੁੱਟ ਦਿੱਤਾ ਸੀ ਤੇ ਆਪ ਹਸਪਤਾਲ ਵਿੱਚ ਦਾਖ਼ਲ ਹੋ ਗਿਆ ਸੀ। ਉਸਨੇ ਪੁਲਿਸ ਨੂੰ ਦੱਸਿਆ ਕਿ ਉਸਨੇ ਕਥਿਤ ਤੌਰ ਤੇ ਪੂਰੇ ਮਾਮਲੇ ਨੂੰ ਹਾਦਸੇ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਸੀ। ਉਸਨੇ ਦੱਸਿਆ ਕਿ ਸ਼ੀਤਲ ਤੇ ਉਸਦੀ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਜਿਸਤੋਂ ਗੁੱਸੇ ਵਿੱਚ ਆ ਕੇ ਉਸਨੇ ਸ਼ੀਤਲ ਦਾ ਕਤਲ ਕਰ ਦਿੱਤਾ।











