Friday, October 9, 2026
Home Crime ਜਿੰਮ ਦੇ ਬਾਹਰ ਦੋ ਗੁੱਟਾਂ ਵਿਚਕਾਰ ਚਲੀਆਂ ਗੋਲੀਆਂ, 1 ਨੌਜਵਾਨ ਦੀ ਮੌਤ,...

ਜਿੰਮ ਦੇ ਬਾਹਰ ਦੋ ਗੁੱਟਾਂ ਵਿਚਕਾਰ ਚਲੀਆਂ ਗੋਲੀਆਂ, 1 ਨੌਜਵਾਨ ਦੀ ਮੌਤ, ਦੂਸਰਾ ਗੰਭੀਰ ਜ਼ਖ਼ਮੀ

ਨਕੋਦਰ (ਦ ਸਟੈਲਰ ਨਿਊਜ਼)। ਨਕੋਦਰ ਵਿੱਚ ਸ਼ੰਕਰ ਬਾਈਪਾਸ ਨਹਿਰ ਨੇੜੇ ਇੱਕ ਜਿੰਮ ਦੇ ਬਾਹਰ ਦੋ ਵਿਰੋਧੀ ਗੁੱਟਾਂ ਵਿਚਾਲੇ ਹੋਈ ਗੋਲੀਬਾਰੀ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਇੱਕ ਹੋਰ ਗੰਭੀਰ ਜ਼ਖਮੀ ਹੋ ਗਿਆ। ਅਧਿਕਾਰੀਆਂ ਅਨੁਸਾਰ ਇਹ ਘਟਨਾ ਗੈਂਗ ਨਾਲ ਸਬੰਧਤ ਦੱਸੀ ਜਾ ਰਹੀ ਹੈ। ਪੁਲੀਸ ਅਨੁਸਾਰ ਟੋਇਟਾ ਫਾਰਚੂਨਰ ਅਤੇ ਮਾਰੂਤੀ ਸੁਜ਼ੂਕੀ ਡਿਜ਼ਾਇਰ ਦੋ ਵਾਹਨਾਂ ਵਿੱਚ ਸਫ਼ਰ ਕਰ ਰਹੇ ਵਿਅਕਤੀਆਂ ਵਿਚਾਲੇ ਹੋਏ ਝਗੜੇ ਤੋਂ ਬਾਅਦ ਗੋਲੀਬਾਰੀ ਸ਼ੁਰੂ ਹੋ ਗਈ। ਮ੍ਰਿਤਕ ਦੀ ਪਹਿਚਾਣ ਮਹਿਮੂਵਾਲ ਸ਼ਾਹਕੋਟ ਦੇ ਵਸਨੀਕ ਯੋਗਰਾਜ ਵਜੋਂ ਹੋਈ ਹੈ, ਜੋ ਪਿਛਲੇ ਕੁਝ ਸਾਲਾਂ ਤੋਂ ਨਕੋਦਰ ਦੇ ਇਕ ਜਿੰਮ ਵਿੱਚ ਰਹਿ ਰਿਹਾ ਸੀ ਅਤੇ ਕੰਮ ਕਰ ਰਿਹਾ ਸੀ।

Advertisements

ਪੁਲਿਸ ਨੇ ਪੁਸ਼ਟੀ ਕੀਤੀ ਕਿ ਉਹ ਇਸ ਝਗੜੇ ਵਿੱਚ ਸਿੱਧੇ ਤੌਰ ’ਤੇ ਸ਼ਾਮਲ ਨਹੀਂ ਸੀ, ਪਰ ਰੌਲਾ ਸੁਣ ਕੇ ਜਦੋਂ ਉਹ ਬਾਹਰ ਆਇਆ ਤਾਂ ਉਹ ਗੋਲੀਬਾਰੀ ਦੀ ਲਪੇਟ ਵਿੱਚ ਆ ਗਿਆ। ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਪਰ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਯੋਗਰਾਜ ਨੇ ਦਮ ਤੋੜ ਦਿੱਤਾ। ਮ੍ਰਿਤਕ ਦੀ ਪਤਨੀ ਅਤੇ ਚਾਰ ਸਾਲ ਦੀ ਧੀ ਹੈ। ਇਸ ਤੋਂ ਇਲਾਵਾ ਪਿੰਡ ਕੰਗ ਸਾਹਿਬ ਦਾ ਵਸਨੀਕ ਦਿਲਪ੍ਰੀਤ ਸਿੰਘ, ਗੋਲੀਆਂ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਿਆ ਅਤੇ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਡੀ.ਐੱਸ.ਪੀ. ਸੁਖਪਾਲ ਸਿੰਘ ਨੇ ਪੁਸ਼ਟੀ ਕੀਤੀ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਇਹ ਗੋਲੀਬਾਰੀ ਗੁੱਟਾਂ ਵਿਚਾਲੇ ਪੁਰਾਣੀ ਰੰਜਿਸ਼ ਦਾ ਨਤੀਜਾ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ ਅਤੇ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ।

LEAVE A REPLY

Please enter your comment!
Please enter your name here