Monday, November 2, 2026
Home Latest ਕਪੂਰਥਲਾ ਕੇਂਦਰੀ ਜੇਲ ਵਿੱਚ ਕੈਦੀ ਦੀ ਸ਼ੱਕੀ ਹਲਾਤਾਂ ਵਿੱਚ ਹੋਈ ਮੌਤ, ਜਾਂਚ...

ਕਪੂਰਥਲਾ ਕੇਂਦਰੀ ਜੇਲ ਵਿੱਚ ਕੈਦੀ ਦੀ ਸ਼ੱਕੀ ਹਲਾਤਾਂ ਵਿੱਚ ਹੋਈ ਮੌਤ, ਜਾਂਚ ਜਾਰੀ

ਕਪੂਰਥਲਾ (ਦ ਸਟੈਲਰ ਨਿਊਜ਼)। ਕਪੂਰਥਲਾ ਸਥਿਤ ਕੇਂਦਰੀ ਜੇਲ ਵਿੱਚ ਇੱਕ ਕੈਦੀ ਦੀ ਰਹੱਸਮਈ ਹਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਗੁਰਵਿੰਦਰ ਸਿੰਘ ਉਮਰ 23 ਸਾਲਾਂ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਦੇਰ ਰਾਤ ਅਚਾਨਕ ਗੁਰਵਿੰਦਰ ਦੀ ਸਿਹਤ ਵਿਗੜ ਗਈ ਸੀ, ਜਿਸ ਤੋਂ ਬਾਅਦ ਕੇਂਦਰੀ ਜੇਲ ਦੇ ਸਟਾਫ਼ ਨੇ ਤੁਰੰਤ ਉਸਨੂੰ ਕਪੂਰਥਲਾ ਦੇ ਸਿਵਲ ਹਸਪਤਾਲ ਪਹੁੰਚਾਇਆ।

Advertisements

ਜਿੱਥੇ ਡਾਕਟਰਾਂ ਨੇ ਉਸਦਾ ਇਲਾਜ ਸ਼ੁਰੂ ਕੀਤਾ ਤੇ ਕੁੱਝ ਹੀ ਸਮੇਂ ਬਾਅਦ ਉਸਦੀ ਮੌਤ ਹੋ ਗਈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਘਟਨਾ ਦੀ ਸੂਚਨਾ ਪਰਿਵਾਰਕ ਮੈਬਰਾਂ ਨੇ ਦੇ ਦਿੱਤੀ ਹੈ ਤੇ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

LEAVE A REPLY

Please enter your comment!
Please enter your name here