
ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਦੇ ਗਿਆਸਪੁਰਾ ਦੀ ਸਮਰਾਟ ਕਲੋਨੀ ਦੇ 8 ਬੱਚਿਆ ਦੇ ਨਹਿਰ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ 4 ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਬੱਚੇ ਗਰਮੀ ਤੋਂ ਰਾਹਤ ਪਾਉਣ ਲਈ 2 ਦਿਨ ਪਹਿਲਾਂ ਨਹਿਰ ਵਿੱਚ ਨਹਾਉਣ ਗਏ ਸਨ ਤੇ ਇਸ ਦੌਰਾਨ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਬੱਚੇ ਨਹਿਰ ਵਿੱਚ ਡੁੱਬ ਗਏ।

ਜਿਹਨਾਂ ਵਿੱਚੋਂ 4 ਦੀ ਮੌਤ ਹੋ ਗਈ ਤੇ ਬਾਕੀ ਬੱਚਿਆ ਦੀ ਜਾਨ ਬਚ ਗਈ। ਮੌਕੇ ਤੇ ਮੌਜੂਦ ਆਸਪਾਸ ਨੇ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਗੋਤਾਖੋਰਾਂ ਦੀ ਟੀਮ ਦੀ ਮੱਦਦ ਨਾਲ 3 ਬੱਚਿਆ ਦੀਆਂ ਲਾਸ਼ਾ ਬਰਾਮਦ ਕਰ ਲਈਆਂ ਹਨ ਤੇ 1 ਦੀ ਭਾਲ ਕੀਤੀ ਜਾ ਰਹੀ ਹੈ।











